26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦਸਮੇਸ਼ ਮਾਡਲ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-04-2026
ਅਮਰਗੜ੍ਹ, 13 ਅਪ੍ਰੈਲ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਉੱਚਾ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਸਾਡੇ ਸਕੂਲ ਦੇ ਅੱਠਵੀਂ ਜਮਾਤ ਦੇ ਕੁੱਲ 34 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ | ਜਿਨ੍ਹਾਂ ਵਿਚੋਂ ਆਦਰਸ਼ ਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਜੱਸੀ ਨੇ 94.5% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪ੍ਰੇਰਨਾ ਪੁੱਤਰੀ ਸ਼੍ਰੀ ਅਮਿਤਪਾਲ ਦਾਨੀ ਨੇ 87.8% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਰਾਹੁਲ ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਨੇ 85% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਵਾਇਸ ਪਿ੍ੰਸੀਪਲ ਮੈਡਮ ਮਮਤਾ ਦਾਨੀ ਨੇ ਸਾਰੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਦੇਣ ਲਈ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿੱਚ ਚੇਅਰਮੈਨ ਅਸ਼ੋਕ ਕੁਮਾਰ ਦਾਨੀ ਜੀ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਸਹਿਬਾਨ ਨੂੰ ਇਸ ਵਧੀਆ ਨਤੀਜੇ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਕਾਲਜਾਂ ਦੇ ਕੱਚੇ ਤੇ ਰੈਗੂਲਰ ਕਰਮਚਾਰੀਆਂ ਵੱਲੋਂ ਕਾਲਜ ਪਿ੍ੰਸੀਪਲਾਂ ਦੇ ਦਫ਼ਤਰਾਂ ਅੱਗੇ 20 ਤੋਂ 25 ਤੱਕ ਦਿੱਤੇ... ਅਗਲੀ ਖ਼ਬਰ ਹਲਕਾ ਅਮਰਗੜ੍ਹ ਦੇ ਕੋਆਰਡੀਨੇਟਰ ਤੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਪ੍ਰਧਾਨ ਝਿੰਜਰ ਵੱਲੋਂ ਬਬਲੂ ਜੰਡਾਲੀ ਤੇ ਵਰਕਰਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।