26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਾਰੀ ਕਾਲਜਾਂ ਦੇ ਕੱਚੇ ਤੇ ਰੈਗੂਲਰ ਕਰਮਚਾਰੀਆਂ ਵੱਲੋਂ ਕਾਲਜ ਪਿ੍ੰਸੀਪਲਾਂ ਦੇ ਦਫ਼ਤਰਾਂ ਅੱਗੇ 20 ਤੋਂ 25 ਤੱਕ ਦਿੱਤੇ ਜਾਣਗੇ ਧਰਨੇ

ਅਜੀਤ ਡੈਸਕ 14-04-2026
ਸੁਨਾਮ ਊਧਮ ਸਿੰਘ ਵਾਲਾ, 13 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਉਚੇਰੀ ਸਿੱਖਿਆ ਕਾਲਜਾਂ ਦਰਜਾ ਤਿੰਨ ਅਤੇ ਚਾਰ ਕੱਚੇ ਕਰਮਚਾਰੀ ਯੂਨੀਅਨ ਪੰਜਾਬ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜਨਰਲ ਸਕੱਤਰ ਪਰਮਜੀਤ ਸਿੰਘ ਹਾਂਡਾ ਨੇ ਮੀਟਿੰਗ ਉਪਰੰਤ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਪੰਜਾਬ ਸਰਕਾਰ, ਡੀ.ਪੀ.ਆਈ. ਕਾਲਜਾਂ ਅਤੇ ਕਾਲਜ ਪਿ੍ੰਸੀਪਲਾਂ ਵੱਲੋਂ ਲਗਾਤਾਰ ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਸਰਕਾਰੀ ਕਾਲਜਾਂ ਵਿਚ ਵੱਖ-ਵੱਖ ਫੰਡਾ 'ਚੋਂ ਭਰਤੀ ਕੀਤੇ ਕੱਚੇ ਕਰਮਚਾਰੀ ਤੋਂ ਨਿਗੂਣੀਆਂ ਜਿਹੀਆਂ ਤਨਖ਼ਾਹਾਂ 'ਤੇ ਰੈਗੂਲਰ ਕਰਮਚਾਰੀ ਵਾਲੇ ਕੰਮ ਕਰਵਾਏ ਜਾ ਰਹੇ ਹਨ ਪਰ ਇਨ੍ਹਾਂ ਕਰਮਚਾਰੀ ਨੂੰ ਪੰਜਾਬ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਜਿਵੇਂ ਕਿ ਘੱਟੋ ਘੱਟ ਉਜਰਤ ਵੀ ਕਈ ਕਾਲਜਾਂ ਵੱਲੋਂ ਨਹੀਂ ਦਿੱਤੀ ਜਾ ਰਹੀਆਂ ਅਤੇ ਨਾਂ ਹੀ ਈ.ਪੀ.ਐਫ਼, ਈ.ਐਸ.ਆਈ. ਫ਼ੰਡ ਅਤੇ ਗੈ੍ਰਚੁਟੀ ਦਿੱਤੀ ਜਾ ਰਹੀ ਹੈ | ਇਨ੍ਹਾਂ ਹੀ ਅÏਰਤ ਕਰਮਚਾਰੀ ਨੂੰ ਜਣੇਪਾ ਅਤੇ ਮੈਡੀਕਲ ਛੁੱਟੀਆਂ ਵੀ ਨਹੀ ਦਿੱਤੀਆਂ ਜਾ ਰਹੀਆਂ | ਇੱਥੋਂ ਤੱਕ ਕਿ ਵੱਖ-ਵੱਖ ਸਮੇਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਜਾਰੀ ਕੀਤੀਆਂ ਪਾਲਸੀਆਂ ਨੂੰ ਡੀ.ਪੀ.ਆਈ. ਕਾਲਜਾਂ ਤੇ ਕਾਲਜ ਪਿ੍ੰਸੀਪਲਾਂ ਵੱਲੋਂ ਸਰਕਾਰੀ ਕਾਲਜ ਵਿਚ ਲਾਗੂ ਨਹੀਂ ਕੀਤਾ ਗਿਆ ਅਤੇ ਨਾਂ ਹੀ ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਕਾਲਜਾਂ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਕੀਤੇ ਗਏ ਫ਼ੈਸਲੇ ਬਰਾਬਰ ਕੰਮ, ਬਰਾਬਰ ਤਨਖ਼ਾਹ ਨੂੰ ਲਾਗੂ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਸਾਲ 2016 ਤੋਂ 2026 ਤੱਕ ਸਮੇਂ ਸਮੇਂ ਦੀ ਕਾਲਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਤੇ ਉਚੇਰੀ ਸਿੱਖਿਆ ਕਾਲਜਾਂ ਦਰਜਾ ਤਿੰਨ ਅਤੇ ਚਾਰ ਕੱਚੇ ਕਰਮਚਾਰੀ ਯੂਨੀਅਨ ਪੰਜਾਬ ਦੇ ਅਹੁਦੇਦਾਰ ਨਾਲ ਹੋਈ ਮੀਟਿੰਗ ਵਿਚ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਕਾਲਜਾ ਪੰਜਾਬ ਵੱਲੋਂ ਮੰਨੀਆਂ ਗਈਆਂ ਮੰਗਾਂ ਦੇ ਜਾਰੀ ਕੀਤੇ ਪੱਤਰਾਂ ਨੂੰ ਸਰਕਾਰੀ ਕਾਲਜ ਵਿੱਚ ਲਾਗੂ ਕਰਵਾਉਣ ਲਈ ਸਮੂਹ ਪਿ੍ੰਸੀਪਲ ਸਰਕਾਰੀ ਕਾਲਜ ਪੰਜਾਬ ਦੇ ਮੁੱਖ ਗੇਟ ਅੱਗੇ ਰੋਸ ਵਜੋਂ ਮੁੱਖ ਦਫ਼ਤਰ ਦੇ ਜਾਰੀ ਪੱਤਰ ਨੂੰ ਕਾਲਜ ਪੱਧਰ ਤੇ ਲਾਗੂ ਕਰਵਾਉਣ ਲਈ 20 ਤੋਂ 25 ਅਪ੍ਰੈਲ ਤੱਕ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਕੱਚੇ ਤੇ ਰੈਗੂਲਰ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਸੁਖਦੇਵ ਸਿੰਘ ਸੁਰਤਪੁਰੀ, ਗੁਰਤੇਜ ਸਿੰਘ ਗਿੱਲ, ਸੁਰਿੰਦਰ ਸਿੰਘ ਬੈਂਸ, ਗੁਰਪ੍ਰੀਤ ਸਿੰਘ ਸਿੱਧੂ ਫ਼ਰੀਦਕੋਟ, ਕੇਵਲ ਸਿੰਘ ਮੁਕਤਸਰ ਸਾਹਿਬ, ਸੰਤੋਖ ਸਿੰਘ ਸੰਗਰੂਰ, ਕੁਲਦੀਪ ਸਿੰਘ ਸੁਨਾਮ, ਵਨੀਤਾ ਰਾਣੀ, ਰਾਮ ਲਾਲ ਪਟਿਆਲਾ ਅਤੇ ਜਨਕ ਰਾਜ ਪਾਤੜਾਂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੰਗਰੂਰ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਸਮੇਸ਼ ਮਾਡਲ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।