27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੰਗਰੂਰ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 14-04-2026
ਸੰਗਰੂਰ, 13 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸੰਗਰੂਰ ਪਬਲਿਕ ਸਕੂਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਦਿਉਲ ਨੇ ਪੰਜਾਬ ਵਿੱਚ ਛੇਵਾਂ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਪਿ੍ੰਸੀਪਲ ਲਾਭ ਸਿੰਘ ਨੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦਿਆਂ ਪੂਰੇ ਪਰਿਵਾਰ ਨੂੰ ਵਧਾਈ ਦਿੱਤੀ ਹੈ | ਕਮਲਪ੍ਰੀਤ ਕੌਰ ਪੁਲਾੜ ਯਾਤਰੀ ਬਣਨਾ ਚਾਹੁੰਦੀ ਹੈ ਅਤੇ ਉਸ ਨੇ ਅੱਠਵੀਂ ਕਲਾਸ ਵਿਚੋਂ 594 ਅੰਕ ਲੈ ਕੇ ਪਰਿਵਾਰ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਪਿ੍ੰਸੀਪਲ ਨੇ ਹੋਰ ਵਿਦਿਆਰਥੀਆਂ ਨੂੰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ |
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਰਕਾਰੀ ਕਾਲਜਾਂ ਦੇ ਕੱਚੇ ਤੇ ਰੈਗੂਲਰ ਕਰਮਚਾਰੀਆਂ ਵੱਲੋਂ ਕਾਲਜ ਪਿ੍ੰਸੀਪਲਾਂ ਦੇ ਦਫ਼ਤਰਾਂ ਅੱਗੇ 20 ਤੋਂ 25 ਤੱਕ ਦਿੱਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।