27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰੰਗਾਰੰਗ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 14-04-2026
ਦਿੜ੍ਹਬਾ ਮੰਡੀ, 13 ਅਪ੍ਰੈਲ (ਜਸਵੀਰ ਸਿੰਘ ਅÏਜਲਾ)-ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਮੌੜਾਂ ਵਿਖੇ ਸਕੂਲ ਚੇਅਰਮੈਨ ਲੱਕੀ ਗੋਇਲ ਅਤੇ ਪਿ੍ੰਸੀਪਲ ਮੈਡਮ ਭੁਪਿੰਦਰ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਭੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਸਕੂਲ ਦੇ ਹੋਣਹਾਰ ਤੇ ਆਪਣੀ ਕਲਾਸ ਦੀ ਪੜ੍ਹਾਈ ਵਿੱਚੋਂ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਸ਼ਹੀਦਾਂ ਦੀ ਕੁਰਬਾਨੀ ਸਬੰਧੀ ਗੀਤ, ਆਜ਼ਾਦੀ ਨਾਲ ਸਬੰਧਤ ਕਵਿਤਾਵਾਂ ਤੇ ਗੀਤ ਪੇਸ਼ ਕੀਤੇ | ਪਿ੍ੰਸੀਪਲ ਮੈਡਮ ਭੁਪਿੰਦਰ ਕੌਰ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਵੱਡੇ ਹੋ ਕੇ ਵੱਡੀਆਂ ਜ਼ਿੰਮੇਵਾਰੀਆਂ ਸੰਭਾਲਣਗੇ | ਸਕੂਲ ਚੇਅਰਮੈਨ ਲੱਕੀ ਗੋਇਲ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰ ਕੇ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਪਹੁੰਚੇ ਵਿਸ਼ੇਸ਼ ਮਹਿਮਾਨ, ਪਤਵੰਤੇ ਸੱਜਣਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਸਕੂਲ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਕੋਆਰਡੀਨੇਟਰ. ਇੰਦਰਪਾਲ ਸਿੰਘ, ਮੈਡਮ ਈਸ਼ਾ, ਮੈਡਮ ਨੀਨਾ ਜਿੰਦਲ ਅਤੇ ਮਨਪ੍ਰੀਤ ਕੌਰ ਮੌਜੂਦ ਸਨ |
ਪਿਛਲੀ ਖ਼ਬਰ ਅੰਮਿ੍ਤਾ ਵੜਿੰਗ ਵੱਲੋਂ ਬਹਿਲ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026, ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-ਭਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।