18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਮਾਰੀਆਂ ਸ਼ਾਨਦਾਰ ਮੱਲਾਂ <br/>

ਅਜੀਤ ਡੈਸਕ 17-04-2026
ਸੰਗਰੂਰ, (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੇ ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ ਦੀ ਕਲਾਸ 10ਵੀਂ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਅਰੁਣਾ ਜੈਸਵਾਲ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਨਤੀਜਾ ਸਕੂਲ ਦੇ ਵਿਦਿਆਰਥੀਆਂ ਦਾ 100 ਫ਼ੀਸਦੀ ਰਿਹਾ ਹੈ | ਸਕੂਲ ਦੀ ਵਿਦਿਆਰਥਣ ਅਗਮਰੀਤ ਕੌਰ ਰਮਾਣਾ ਨੇ 99.4 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਲਿਆ | ਧੈਰਿਆ ਸਿੰਗਲਾ ਨੇ 99.02 ਫ਼ੀਸਦੀ ਅਤੇ ਨਵਿਆ ਮੋਦੀ ਨੇ 98.06 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਹੋਰਨਾਂ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਨੇ ਇਨ੍ਹਾਂ ਨਤੀਜਿਆਂ ਦਾ ਸਿਹਰਾ ਵਿਦਿਆਰਥੀਆਂ ਦੀ ਕਠਿਨ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਹੈ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।