24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਬਾਬਾ ਨਾਮਦੇਵ ਵਿਖੇ ਵਿਸਾਖੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਗੁਰਦੁਆਰਾ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਵਿਸਾਖੀ ਮੌਕੇ ਕਰਵਾਏ ਧਾਰਮਿਕ ਸਮਾਗਮ ਦਾ ਦਿ੍ਸ਼ | ਤਸਵੀਰ : ਰੁਪਿੰਦਰ ਸਿੰਘ ਸੱਗੂ <br/> 18-04-2026
ਸੁਨਾਮ ਊਧਮ ਸਿੰਘ ਵਾਲਾ, 17 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)-ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਅਤੇ ਬੀਬੀ ਖੀਵੀ ਲੰਗਰ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੇ ਸੰਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਅਤੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਦੇ ਰਾਗੀ ਜਥੇ ਵੱਲੋਂ ਆਤਮ ਰਸ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਹੈੱਡ ਗ੍ਰੰਥੀ ਜਗਮੇਲ ਸਿੰਘ ਛਾਜਲਾ ਵੱਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸਰਬੱਤ ਸੰਗਤ ਨੂੰ ਵਧਾਈ ਦਿੱਤੀ ਗਈ ਇਸ ਮੌਕੇ ਤੇ ਸਤਿੰਦਰ ਪਾਲ ਸਿੰਘ ਸਿੱਧੂ ਅਤੇ ਬੀਬੀ ਗੁਰਦੀਪ ਕੌਰ (ਇੰਗਲੈਂਡ ਨਿਵਾਸੀ) ਵੱਲੋਂ ਗੁਰਦੁਆਰਾ ਸਾਹਿਬ ਨੂੰ ਚੰਦੋਆ ਸੈੱਟ ਭੇਟ ਕਰਨ ਤੇ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਪਾਵਨ ਮੌਕੇ ਮੈਡਮ ਗੀਤਾ ਸ਼ਰਮਾ ਸਾਬਕਾ ਪ੍ਰਧਾਨ ਨਗਰ ਕੌਂਸਲ, ਮੁਕੇਸ਼ ਜਨੇਜਾ ਚੇਅਰਮੈਨ ਮਾਰਕੀਟ ਕਮੇਟੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ, ਗਗਨ ਭਾਰਤਵਾਜ ਜ਼ਿਲ੍ਹਾ ਅਟਾਰਨੀ ਬਰਨਾਲਾ, ਵਿਕਰਮਜੀਤ ਸਿੰਘ ਵਿੱਕੀ ਕੌਂਸਲਰ, ਐਡਵੋਕੇਟ ਰਵਿੰਦਰ ਭਾਰਤਵਾਜ, ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਨਾਮਦੇਵ ਜੀ, ਰਣਜੀਤ ਸਿੰਘ ਕੈਥ, ਮਹਿੰਦਰ ਸਿੰਘ ਜੌੜਾ, ਅਰਸ਼ਪ੍ਰੀਤ ਸਿੰਘ ਮੋਹਲ, ਲੱਕੀ ਜੱਸਲ, ਹਰਿੰਦਰ ਸਿੰਘ, ਵਿੱਕੀ ਮੋਹਲ, ਬੰਤ ਸਿੰਘ ਰਾਏ, ਰਘਵੀਰ ਸਿੰਘ, ਰਣਜੀਤ ਸਿੰਘ ਕੈਥ, ਰਜਿੰਦਰ ਰਾਜੂ, ਲਵਪ੍ਰੀਤ ਕੌਰ, ਗੁਰਪ੍ਰੀਤ ਕੌਰ ਖ਼ਾਲਸਾ ਹਾਜ਼ਰ ਸਨ |

ਪਿਛਲੀ ਖ਼ਬਰ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਤੁਰੰਤ ਅਤੇ ਤੇਜ਼ ਕੀਤੀ ਜਾਵੇ - ਸਿਮਰਨਜੀਤ ਸਿੰਘ ਮਾਨ <br/> ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬੀਬੀ ਅਮਨਦੀਪ ਕੌਰ ਖੰਗੂੜਾ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।