22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਜੀਵ ਸਿੰਗਲਾ ਬਣੇ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ

ਸੰਜੀਵ ਕੁਮਾਰ ਸਿੰਗਲਾ | <br/> 18-04-2026
ਲਹਿਰਾਗਾਗਾ, 17 ਅਪ੍ਰੈਲ (ਅਸ਼ੋਕ ਗਰਗ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਸੰਜੀਵ ਕੁਮਾਰ ਸਿੰਗਲਾ ਲਹਿਰਾਗਾਗਾ ਦੀਆਂ ਆੜ੍ਹਤੀ ਵਰਗ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਕਰਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ਨੇ ਆੜ੍ਹਤੀ ਐਸੋਸੀਏਸ਼ਨ ਦੇ ਚੀਫ਼ ਪੈਟਰਨ ਰਵਿੰਦਰ ਸਿੰਘ ਚੀਮਾ, ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਜਨਰਲ ਸੈਕਟਰੀ ਰਜਿੰਦਰ ਕੁਮਾਰ ਅਤੇ ਆਰਗੇਨਾਈਜ਼ੇਸ਼ਨ ਦੇ ਜਰਨਲ ਸੈਕਟਰੀ ਪੁਨੀਤ ਕੁਮਾਰ ਜੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਮੈਨੂੰ ਸੂਬੇ ਦਾ ਮੀਤ ਪ੍ਰਧਾਨ ਬਣਾਇਆ ਹੈ | ਉਨ੍ਹਾਂ ਕਿਹਾ ਕਿ ਮੈਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਪਹਿਲਾ ਨਾਲੋਂ ਵੀ ਵਧੇਰੇ ਸੁਹਿਰਦ ਹੋ ਕੇ ਨਿਭਾਵਾਂਗਾ ਅਤੇ ਆੜ੍ਹਤੀ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੇ ਸਨਮੁੱਖ ਰੱਖ ਕੇ ਹੱਲ ਕਰਾਉਣ ਦੀ ਕੋਸ਼ਿਸ਼ ਕਰਦਾ ਰਹਾਂਗਾ |

ਪਿਛਲੀ ਖ਼ਬਰ ਪੰਜਾਬ ਸਰਕਾਰ ਅਫ਼ਸਰ ਸ਼ਾਹੀ 'ਤੇ ਨਕੇਲ ਪਾਉਣ ਵਿਚ ਨਾਕਾਮਯਾਬ ਰਹੀ ਹੈ-ਪਰਮਿੰਦਰ ਸਿੰਘ ਢੀਂਡਸਾ <br/> ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਕਣਕ ਦੀ ਖ਼ਰੀਦ ਹੋਈ ਲੇਟ-ਗਗਨਦੀਪ ਸਿੰਘ ਖੰਡੇਬਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।