22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਲਾਕ ਸੰਮਤੀ ਦੀਆਂ ਗਰਾਂਟਾਂ ਨਾਲ ਹਲਕੇ ਦੀ ਕਾਇਆ ਪਲਟ ਹੋਵੇਗੀ - ਚੇਅਰਮੈਨ ਬਲਾਕ ਸੰਮਤੀ <br/>

ਅਜੀਤ ਡੈਸਕ 18-04-2026
ਸੰਦੌੜ, 17 ਅਪ੍ਰੈਲ (ਜਸਵੀਰ ਸਿੰਘ ਜੱਸੀ) - ਬਲਾਕ ਸੰਮਤੀ ਦੀਆਂ ਗਰਾਂਟਾਂ ਰਾਹੀਂ ਹਲਕੇ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਰਵਾਉਣ ਦਾ ਭਰੋਸਾ ਦਿੰਦਿਆਂ ਚੇਅਰਮੈਨ ਸੰਤੋਖ ਸਿੰਘ ਦਸੋਦਾ ਸਿੰਘ ਵਾਲਾ ਨੇ ਕਿਹਾ ਕਿ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਇਲਾਕੇ ਦੀ ਤਸਵੀਰ ਬਦਲਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲ ਰਹੀਆਂ ਗਰਾਂਟਾਂ ਦਾ ਸਹੀ ਇਸਤੇਮਾਲ ਕਰਦੇ ਹੋਏ ਹਰ ਪਿੰਡ ਵਿਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ | ਚੇਅਰਮੈਨ ਸੰਤੋਖ ਸਿੰਘ ਨੇ ਦੱਸਿਆ ਕਿ ਬਲਾਕ ਸੰਮਤੀ ਦੇ ਅਧੀਨ ਆਉਣ ਵਾਲੇ ਮੁੱਖ ਕੰਮਾਂ ਵਿੱਚ ਪਿੰਡਾਂ ਦੀਆਂ ਗਲੀਆਂ ਅਤੇ ਨਾਲੀਆਂ ਦੀ ਬਣਤ ਅਤੇ ਮੁਰੰਮਤ, ਨਵੀਆਂ ਸੜਕਾਂ ਦੀ ਤਿਆਰੀ, ਪੀਣ ਵਾਲੇ ਪਾਣੀ ਦੀ ਸੁਚੱਜੀ ਸਪਲਾਈ, ਸਟਰੀਟ ਲਾਈਟਾਂ ਦੀ ਲਗਾਤਾਰ ਸੁਵਿਧਾ ਅਤੇ ਖ਼ਰਾਬ ਲਾਈਟਾਂ ਦੀ ਮੁਰੰਮਤ ਸ਼ਾਮਲ ਹਨ | ਇਸ ਤੋਂ ਇਲਾਵਾ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ, ਕਮਿਊਨਿਟੀ ਹਾਲਾਂ ਅਤੇ ਸ਼ਮਸ਼ਾਨ ਘਾਟਾਂ ਦੀ ਸੰਭਾਲ ਅਤੇ ਸੁਧਾਰ ਵੀ ਤਰਜੀਹੀ ਅਧਾਰ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਫ਼ਾਈ ਪ੍ਰਬੰਧ ਨੂੰ ਮਜ਼ਬੂਤ ਬਣਾਉਣ ਲਈ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ | ਗੰਦਗੀ ਮੁਕਤ ਪਿੰਡਾਂ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ ਅਤੇ ਵਾਤਾਵਰਣ ਸੰਭਾਲ ਲਈ ਵੱਡੇ ਪੱਧਰ 'ਤੇ ਰੁੱਖ ਲਗਾਏ ਜਾਣਗੇ | ਇਸ ਦੇ ਨਾਲ ਹੀ ਨੌਜਵਾਨਾਂ ਲਈ ਖੇਡ ਮੈਦਾਨਾਂ ਦੀ ਸੰਭਾਲ, ਨਵੀਆਂ ਖੇਡ ਸਹੂਲਤਾਂ ਅਤੇ ਅÏਰਤਾਂ ਲਈ ਵਧੀਆ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ | ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ | ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਰਤੀਬਵਾਰ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਇਲਾਕਾ ਵਿਕਾਸ ਤੋਂ ਵਾਂਝਾ ਨਾ ਰਹੇ | ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਬਲਾਕ ਸੰਮਤੀ ਦੀਆਂ ਗਰਾਂਟਾਂ ਦਾ ਇਸਤੇਮਾਲ ਪੂਰੀ ਪਾਰਦਰਸ਼ੀਤਾ ਨਾਲ ਕੀਤਾ ਜਾਵੇਗਾ ਅਤੇ ਹਰ ਖਰਚ ਦਾ ਹਿਸਾਬ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੜਬੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ | ਅੰਤ ਵਿੱਚ ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਵਿਧਾਇਕ ਦੀ ਸਾਂਝੀ ਕੋਸ਼ਿਸ਼ ਨਾਲ ਹਲਕੇ ਨੂੰ ਇੱਕ ਮਾਡਲ ਇਲਾਕਾ ਬਣਾਇਆ ਜਾਵੇਗਾ, ਜਿੱਥੇ ਹਰ ਪਿੰਡ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮਿਲਣਗੀਆਂ |

ਪਿਛਲੀ ਖ਼ਬਰ ਲਹਿਰਾ ਥਰਮਲ ਦੇ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਦੀ ਸੁਮਨਪ੍ਰੀਤ ਨੇ 10ਵੀਂ ਵਿਚ 99.6% ਅੰਕ ਹਾਸਿਲ ਕਰਕੇ ਕੀਤਾ ਸਕੂਲ ਦਾ ਨਾਂ ਰੌਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।