22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੇ ਬਰਸੀ ਸਮਾਗਮ ਆਰੰਭ <br/>

ਅਜੀਤ ਡੈਸਕ 18-04-2026
ਕੁੱਪ ਕਲਾਂ, 17 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਦੀ ਆਰੰਭਤਾ ਗੁ: ਈਸਰ ਪ੍ਰਕਾਸ਼ ਪਿੰਡ ਬੇਗੋਵਾਲ ਨੇੜੇ ਕੁੱਪ ਕਲਾਂ ਵਿਖੇ ਹੋਈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਬਰਸੀ ਸਮਾਗਮ ਦਾ ਆਗਾਜ਼ ਹੋਇਆ, ਇਸ ਪਹਿਲੇ ਬਰਸੀ ਸਮਾਗਮ ਦੌਰਾਨ 18, 19 ਅਪ੍ਰੈਲ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ 2 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸੰਤ, ਮਹਾਂਪੁਰਖ, ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਜਸ ਸਰਵਣ ਕਰਵਾਉਣਗੇ | ਬਰਸੀ ਸਮਾਗਮ ਅੰਦਰ ਇਲਾਕੇ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਿਰਕਤ ਕਰਨਗੀਆਂ | ਇਸ ਸਮੇਂ ਭਾਈ ਸੁਰਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਬਲਜਿੰਦਰ ਸਿੰਘ ਸੁੱਖਾ ਬਾਠਾਂ, ਭਾਈ ਹਰਪ੍ਰੀਤ ਸਿੰਘ , ਬਾਬਾ ਮੱਲ ਸਿੰਘ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ - 'ਆਪ' ਆਗੂ <br/> ਅਗਲੀ ਖ਼ਬਰ ਸਬ ਡਵੀਜ਼ਨ ਧੂਰੀ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਅੱਠ ਮੁਕੱਦਮੇ ਦਰਜ ਪੁਲਿਸ ਵਲੋਂ 13 ਦੋਸ਼ੀ ਅਤੇ ਤਿੰਨ ਭਗੌੜੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।