22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ - 'ਆਪ' ਆਗੂ <br/>

ਅਜੀਤ ਡੈਸਕ 18-04-2026
ਸੰਗਰੂਰ, 17 ਅਪ੍ਰੈਲ (ਧੀਰਜ ਪਸੋਰੀਆ) - ਪੰਜਾਬ ਵਿਚ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬੀਆਂ ਨੂੰ ਗੁਮਰਾਹ ਕਰਨ ਦੇ ਲਈ ਵਾਰ-ਵਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਜਦਕਿ ਹਰ ਪੱਧਰ ਉੱਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਕਣਕ ਦੀ ਖ਼ਰੀਦ ਲਈ ਨਿਰਧਾਰਤ ਪੈਮਾਨਿਆਂ ਵਿਚ ਤੁਰੰਤ ਢਿੱਲ ਦੇ ਦਿੱਤੀ ਗਈ ਹੈ ਜਦੋਂ ਕਿ ਇਸ ਨੂੰ ਲੈ ਕੇ ਪੰਜਾਬ ਦੀ ਉਡੀਕ ਕਰਵਾਈ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਮੰਡੀਆਂ ਵਿਚ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ, ਹੁਣ ਕੇਂਦਰ ਸਰਕਾਰ ਵਲੋਂ ਖ਼ਰੀਦ ਲਈ ਨਿਰਧਾਰਤ ਪੈਮਾਨਿਆਂ ਵਿਚ ਦਿੱਤੀ ਜਾਣ ਵਾਲੀ ਢਿੱਲ ਦੀ ਉਡੀਕ ਕੀਤੀ ਜਾ ਰਹੀ ਹੈ | ਆਪ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ ਤਾਂ ਜੋ ਕਿਸਾਨ ਖੱਜਲ ਖੁਆਰੀ ਤੋਂ ਬਚ ਸਕਣ |

ਪਿਛਲੀ ਖ਼ਬਰ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਸਾਊਥਾਲ ਇੰਗਲੈਂਡ ਵਿਖੇ ਸਨਮਾਨਿਤ <br/> ਅਗਲੀ ਖ਼ਬਰ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੇ ਬਰਸੀ ਸਮਾਗਮ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।