22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦਸਵੀਂ ਦੀ ਪ੍ਰੀਖਿਆ ਵਿੱਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 18-04-2026
ਸੰਗਰੂਰ, 17 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸੀ.ਬੀ.ਐੱਸ.ਈ. ਪ੍ਰੀਖਿਆ ਵਿੱਚੋਂ ਆਏ ਇਨ੍ਹਾਂ ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸ੍ਰੀ ਦਿਨੇਸ਼ ਦੇਵ ਥਪਿਆਲ ਅਤੇ ਵਾਈਸ ਪਿ੍ੰਸੀਪਲ ਸ੍ਰੀਮਤੀ ਗੀਤਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਕਸ਼ਿਸ਼ ਅਗਰਵਾਲ ਨੇ 99.8 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਜਦ ਕਿ ਅੰਸ਼ਮਨ ਗਰਗ ਅਤੇ ਵੇਦਾਂਤ ਗੋਇਲ ਨੇ 99.2 ਫ਼ੀਸਦੀ ਅੰਕ ਨੂੰ ਲੈ ਕੇ ਦੂਸਰੇ ਸਥਾਨ ਉੱਤੇ ਰਹੇ ਹਨ | ਉਨ੍ਹਾਂ ਦੱਸਿਆ ਕਿ ਕੁੱਲ ਵਿਦਿਆਰਥੀਆਂ ਵਿਚੋਂ 41 ਵਿਦਿਆਰਥੀ 95 ਫ਼ੀਸਦੀ ਤੋਂ ਉੱਪਰ 53 ਵਿਦਿਆਰਥੀ 90 ਫ਼ੀਸਦੀ ਤੋਂ ਉੱਪਰ ਅਤੇ 72 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਸ਼ਾਨਦਾਰ ਅੰਕ ਹਾਸਲ ਕੀਤੇ ਹਨ | ਪਿ੍ੰਸੀਪਲ ਦਿਨੇਸ਼ ਦੇਣ ਥਪਿਆਲ ਅਤੇ ਵਾਇਸ ਪਿ੍ੰਸੀਪਲ ਸ੍ਰੀਮਤੀ ਗੀਤਾ ਸ਼ਰਮਾ ਨੇ ਵਿਦਿਆਰਥੀਆਂ, ਮਾਪਿਆ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਬੱਚਿਆ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ ਹੈ |

ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਜੈਅੰਤੀ ਅਤੇ ਮੂਰਤੀ ਸਥਾਪਨਾ ਸਮਾਗਮ ਭਲਕੇ <br/> ਅਗਲੀ ਖ਼ਬਰ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਸਾਊਥਾਲ ਇੰਗਲੈਂਡ ਵਿਖੇ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।