22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਗਵਾਨ ਪਰਸ਼ੂਰਾਮ ਜੈਅੰਤੀ ਅਤੇ ਮੂਰਤੀ ਸਥਾਪਨਾ ਸਮਾਗਮ ਭਲਕੇ <br/>

ਅਜੀਤ ਡੈਸਕ 18-04-2026
ਸੁਨਾਮ ਊਧਮ ਸਿੰਘ ਵਾਲਾ, 17 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਗਵਾਨ ਪਰਸ਼ੂਰਾਮ ਜੈਅੰਤੀ ਸਥਾਨਕ ਸਤੀ ਸ਼ਿਵਾਲਯਾ ਮੰਦਰ ਸੁਨਾਮ ਵਿਖੇ ਮਨਾਈ ਜਾ ਰਹੀ ਹੈ | ਇਸ ਮੌਕੇ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਥਾਪਨਾ ਵੀ ਕੀਤੀ ਜਾਵੇਗੀ | ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਦੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ 18 ਅਪ੍ਰੈਲ ਨੂੰ ਮੂਰਤੀ ਸਥਾਪਨਾ ਦੇ ਸਬੰਧ ਵਿਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ 19 ਅਪ੍ਰੈਲ ਨੂੰ ਭਾਗਵਤ ਸਪਤਾਹ ਪਾਠ ਦੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਵਰਗੀ ਡਾਕਟਰ ਵਿਕਰਮ ਸ਼ਰਮਾ ਦੇ ਪਰਿਵਾਰ ਵਲੋਂ ਭੇਂਟ ਕੀਤੀ ਗਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ ਅਤੇ ਸ਼ਰਧਾਲੂ ਵੱਧ ਚੜ੍ਹ ਕੇ ਚੱਲ ਰਹੇ ਸਮਾਗਮਾਂ ਵਿਚ ਸ਼ਿਰਕਤ ਕਰ ਰਹੇ ਹਨ | ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ ਸਮਾਗਮ ਲਈ ਸਮੂਹ ਧਰਮਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਮੰਦਿਰ ਪਰਿਸਰ ਵੱਲ ਆਉਣ ਵਾਲੇ ਰਾਸਤੇ ਨੂੰ ਪੱਕਾ ਕਰਨ ਧੰਨਵਾਦ ਵੀ ਕੀਤਾ |


ਪਿਛਲੀ ਖ਼ਬਰ 'ਆਪ' ਸਰਕਾਰ ਨੇ ਆਪਣੇ ਚਹੇਤਿਆਂ ਨੂੰ ਜਿਤਾਉਣ ਲਈ ਵੋਟਾਂ ਵਿਚ ਵੱਡੇ ਮੁਲਾਂਕਣ ਦਾ ਫ਼ਰਕ ਪਾਇਆ <br/> ਅਗਲੀ ਖ਼ਬਰ ਦਸਵੀਂ ਦੀ ਪ੍ਰੀਖਿਆ ਵਿੱਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।