09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਾਵਰਕਾਮ ਠੇਕਾ ਕਾਮਿਆਂ ਵਲੋਂ ਪਰਿਵਾਰਾਂ ਸਮੇਤ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ <br/>

ਅਜੀਤ ਡੈਸਕ 19-04-2026
ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਧਾਲੀਵਾਲ, ਭੁੱਲਰ)-ਸੁਨਾਮ ਵਿਖੇ ਅੱਜ ਪੰਜਾਬ ਭਰ ਤੋਂ ਆਏ ਸੈਂਕੜਿਆਂ ਦੀ ਗਿਣਤੀ ਵਿੱਚ ਠੇਕਾ ਕਾਮਿਆ ਵੱਲੋਂ ਪਾਵਰਕਾਮ ਐਂਡ ਟਰਾਂਸਕੋ ਯੂਨੀਅਨ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦਿਤਾ ਗਿਆ | ਆਊਟਸੋਰਸਿੰਗ ਕਾਮਿਆਂ ਨੇ ਪਰਿਵਾਰਾਂ ਸਮੇਤ ਆਕਾਸ਼ ਗੰੁਜਾਊ ਨਾਅਰੇ ਮਾਰਦਿਆਂ ਸ਼ਹਿਰ ਵਿੱਚ ਰੋਸ ਮਾਰਚ ਵੀ ਕੀਤਾ | ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ ਸਹਾਇਕ ਸਕੱਤਰ ਟੇਕ ਚੰਦ ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਨੇ ਵਿਚਾਰ ਰੱਖੇ | ਧਰਨਾਕਾਰੀਆਂ ਨੇ ਰੋਹ ਭਰਪੂਰ ਨਾਅਰੇ ਮਾਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਹਲਕੇ ਬਾਜ਼ਾਰਾਂ ਵਿੱਚ ਦੀ ਮੁਜਾਹਰਾ ਕੀਤਾ ਅਤੇ ਮੰਗ ਕੀਤੀ ਕਿ ਸਮੂਹ ਆਊਟਸੋਰਸਡ ਠੇਕਾ ਕਾਮਿਆਂ ਨੂੰ ਬਿਨ੍ਹਾਂ ਸ਼ਰਤ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ, 1948 ਐਕਟ ਮੁਤਾਬਕ ਘੱਟੋ ਘੱਟ ਗੁਜ਼ਾਰੇ ਯੋਗ ਤਨਖ਼ਾਹ ਲਾਗੂ ਕੀਤੀ ਜਾਵੇ | ਅਤੇ ਹਾਦਸਾ ਪੀੜਤ ਲਈ ਪੱਕੀ ਨੌਕਰੀ ਪੱਕੀ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ ਠੇਕਾ ਕਾਮਿਆਂ ਦੇ ਨਾਲ ਕੰਪਨੀਆਂ ਦੇ ਵੱਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਪਿਆ ਬਕਾਇਆ ਏਰੀਅਰ ਜਾਰੀ ਕਰਵਾਇਆ ਜਾਵੇ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇ ਫੀਲਡ ਵਿੱਚ ਆਉਣ ਤੇ ਵਿੱਤ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਦਾ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨ ਦਾ ਫ਼ੈਸਲਾ ਕੀਤਾ |

ਪਿਛਲੀ ਖ਼ਬਰ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਜਿਸਮ ਫਰੋਸ਼ੀ ਦੇ ਅੱਡੇ ਦਾ ਪਰਦਾਫਾਸ਼, ਛਾਪੇਮਾਰੀ ਦੌਰਾਨ ਮਿਲੀਆ 5 ਲੜਕੀਆਂ ਅਤੇ 1 ਗਾ... ਅਗਲੀ ਖ਼ਬਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ, ਸੰਗਰੂਰ ਦੀ ਰਾਮ ਨਗਰ ਬਸਤੀ 'ਚ ਨਾਜਾਇਜ਼ ਉਸਾਰੀ ਉੱਤੇ ਚੱਲਿਆ ਪੀਲਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।