09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਣਕ ਦੇ ਖ਼ਰੀਦ ਨਿਯਮਾਂ ਵਿਚ ਢਿੱਲ ਦੇਣ ਦੇ ਫ਼ੈਸਲੇ ਦਾ ਭਾਜਪਾ ਆਗੂ ਹੀਰਾ ਸਿੰਘ ਵਲੋਂ ਸਵਾਗਤ <br/>

ਅਜੀਤ ਡੈਸਕ 19-04-2026
ਅਹਿਮਦਗੜ੍ਹ, 18 ਅਪ੍ਰੈਲ (ਰਣਧੀਰ ਸਿੰਘ ਮਹੋਲੀ) - ਕਣਕ ਦੇ ਖ਼ਰੀਦ ਨਿਯਮਾਂ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੀਆਂ ਮੰਡੀਆਂ ਨੂੰ ਢਿੱਲ ਦੇਣ ਦੇ ਕੀਤੇ ਐਲਾਨ ਤੇ ਬੀ.ਜੇ.ਪੀ ਦੇ ਆਗੂਆਂ ਵੱਲੋਂ ਕੇਂਦਰ ਦੇ ਇਸ ਫ਼ੈਸਲੇ ਨੂੰ ਪੰਜਾਬ, ਕਿਸਾਨ, ਮਜ਼ਦੂਰ ਅਤੇ ਲੋਕ ਪੱਖੀ ਫ਼ੈਸਲਾ ਕਰਾਰ ਦਿੱਤਾ ਗਿਆ | ਹਲਕਾ ਅਮਰਗੜ੍ਹ ਦੇ ਭਾਜਪਾ ਇੰਚਾਰਜ ਹੀਰਾ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਵੱਡਾ ਸਹਿਯੋਗ ਦਿੱਤਾ ਗਿਆ ਜੋ ਕਿ ਬਹੁਤ ਜ਼ਰੂਰੀ ਸੀ | ਸੂਬੇ ਦੀ ਮੰਡੀਆਂ ਵਿੱਚ ਬਹੁਤ ਜ਼ਿਆਦਾ ਕਣਕ ਦੀ ਆਮਦ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਵਿੱਚ ਹੋਈ ਬੇਮੌਸਮੀ ਬਾਰਸ਼ ਦੇ ਕਾਰਨ ਕਣਕ ਦੀ ਗੁਣਵੱਤਾ ਦੇ ਮਿਆਰਾਂ ਵਿੱਚ ਫ਼ਰਕ ਪੈ ਗਿਆ ਜਿਸ ਕਾਰਨ ਕਿਸਾਨ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਲਈ ਲਗਾਤਾਰ ਸੰਘਰਸ਼ ਕਰ ਰਹੇ ਸਨ | ਹਲਕਾ ਇੰਚਾਰਜ ਭਾਜਪਾ ਹੀਰਾ ਸਿੰਘ ਨੇ ਕਿਹਾ ਬੀਤੇ ਕੁਝ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਖ਼ੁਰਾਕ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੇ ਪੱਖ ਵਿੱਚ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਮੁਸ਼ਕਲ ਘੜੀ ਵਿੱਚ ਕਿਸਾਨਾਂ ਲਈ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਕੀਤੀ ਗਈ ਜਿਸ ਲਈ ਸਮੁੱਚੀ ਭਾਜਪਾ ਟੀਮ ਕੇਂਦਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਛਪਾਰ ਦੀ ਚੋਣ ਸਰਬਸੰਮਤੀ ਨਾਲ ਸੰਪੰਨ <br/> ਅਗਲੀ ਖ਼ਬਰ ਗੁਰਵਿੰਦਰ ਰਟੌਲ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਬੁਲਾਰਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।