09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜੱਸੀ ਮੰਨਵੀ ਨੂੰ ਹਲਕਾ ਇੰਚਾਰਜ ਬਣਾਏ ਜਾਣ ਤੇ ਅਕਾਲੀ ਆਗੂਆਂ ਵਲੋਂ ਸਵਾਗਤ <br/>

ਅਜੀਤ ਡੈਸਕ 19-04-2026
ਅਹਿਮਦਗੜ੍ਹ, 19 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਅਮਰਗੜ੍ਹ ਦੇ ਨੌਜਵਾਨ, ਗਤੀਸ਼ੀਲ ਆਗੂ ਜਸਵੀਰ ਸਿੰਘ ਜੱਸੀ ਮੰਨਵੀ ਨੂੰ ਹਲਕਾ ਇੰਚਾਰਜ ਅਮਰਗੜ੍ਹ ਬਣਾਏ ਜਾਣ ਤੇ ਅਹਿਮਦਗੜ੍ਹ ਅਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਸੀਨੀਅਰ ਯੂਥ ਅਕਾਲੀ ਆਗੂ ਲੱਕੀ ਗਰਚਾ, ਜੱਗੀ ਕੰਗਣਵਾਲ, ਕਾਲਾ ਦੂਲਮਾ ਅਤੇ ਹੋਰਨਾਂ ਆਗੂਆਂ ਤੇ ਪਾਰਟੀ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਨਿਯੁਕਤੀ ਦੇ ਨਾਲ ਸਮੁੱਚੇ ਹਲਕੇ ਦੇ ਵਰਕਰਾਂ ਦਾ ਮਨੋਬਲ ਅਤੇ ਉਤਸ਼ਾਹ ਹੋਰ ਵਧੇਗਾ ਤੇ ਪਾਰਟੀ ਦੀ ਬਿਹਤਰੀ ਲਈ ਮੋਹਰੀ ਹੋ ਕੇ ਕੰਮ ਕਰਨਗੇ |

ਪਿਛਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਅੱਗ ਲੱਗਣ ਕਾਰਨ ਕਿਸਾਨਾਂ ਦੀ ਡੇਢ ਏਕੜ ਕਣਕ ਅਤੇ 10 ਏਕੜ ਨਾੜ ਸੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।