10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵੋਟਰ ਸੂਚੀਆਂ ਨੂੰ ਲੈ ਕੇ ਨਗਰ ਕੌਂਸਲ ਵਿੱਚ ਮਚਿਆ ਸਿਆਸੀ ਘਮਾਸਾਨ ਦਾਮਨ ਥਿੰਦ ਬਾਜਵਾ ਅਤੇ ਹੋਰ ਆਗੂਆਂ ਨੇ ਈ.ਓ, 'ਲਾਪਤਾ' ਦੇ ਪੋਸਟਰ ਲਹਿਰਾਏ

ਅਜੀਤ ਡੈਸਕ 19-04-2026
ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਆਉਣ ਵਾਲੀਆ ਸਥਾਨਕ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਵੋਟਰ ਸੂਚੀਆਂ ਜਾਰੀ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਨਗਰ ਕੌਂਸਲ ਦਫ਼ਤਰ ਪਹੁੰਚੇ | ਇਸ ਮੌਕੇ ਦਾਮਨ ਬਾਜਵਾ ਅਤੇ ਹਰਮਨਦੇਵ ਬਾਜਵਾ ਨੇ ਦੋਸ਼ ਲਗਾਇਆ ਕਿ ਨਗਰ ਕੌਂਸਲ ਵੱਲੋਂ ਇਤਰਾਜ਼ ਲਾਉਣ ਲਈ ਵੋਟਰ ਸੂਚੀਆਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਈਓ ਨਾ ਤਾਂ ਫ਼ੋਨ ਚੱਕ ਰਹੇ ਹਨ ਅਤੇ ਨਾ ਹੀ ਨਗਰ ਕੌਂਸਲ ਵਿੱਚ ਹਾਜ਼ਰ ਹਨ | ਆਪਣੇ ਵਿਰੋਧ ਦੇ ਤੌਰ 'ਤੇ ਆਗੂਆਂ ਨੇ ਈਓ ਦੇ 'ਗੁੰਮਸ਼ੁਦਗੀ' ਵਾਲੇ ਤਸਵੀਰ ਲੱਗੇ ਪੋਸਟਰ ਦਿਖਾਉਂਦੇ ਹੋਏ ਕਿਹਾ ਕਿ ਇੱਕ ਪਾਸੇ ਲੋਕ ਵੋਟਰ ਸੂਚੀਆਂ ਲਈ ਭਟਕ ਰਹੇ ਹਨ, ਜਦਕਿ ਸੰਬੰਧਿਤ ਅਧਿਕਾਰੀ ਜਾਣਬੁੱਝ ਕੇ ਨਗਰ ਕੌਂਸਲ ਵਿਚੋਂ ਗ਼ਾਇਬ ਹਨ | ਉਨ੍ਹਾਂ ਨੇ ਇਸ ਸਥਿਤੀ ਨੂੰ ਮੌਜੂਦਾ ਪੰਜਾਬ ਸਰਕਾਰ ਨਾਲ ਮਿਲੀਭੁਗਤ ਕਰਾਰ ਦਿੰਦਿਆਂ ਕਿਹਾ ਕਿ ਜੇ ਇਸ ਤਰ੍ਹਾਂ ਲੋਕਤੰਤਰ ਦਾ ਘਾਣ ਕੀਤਾ ਜਾਵੇਗਾ ਤਾਂ ਸਰਕਾਰ ਸਿੱਧੇ ਹੀ ਆਪਣੇ ਮਨਪਸੰਦ ਐਮ.ਸੀ. ਨਿਯੁਕਤ ਕਰ ਦੇਵੇ |ਵੋਟਰ ਸੂਚੀਆਂ ਪ੍ਰਾਪਤ ਕਰਨ ਲਈ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਨੇ ਸੰਘਰਸ਼ ਜਾਰੀ ਰੱਖਦਿਆਂ ਐਸ.ਡੀ.ਐਮ. ਦਫ਼ਤਰ ਵਿੱਚ ਸੰਬੰਧਿਤ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਜ਼ਰੂਰਤ ਪੈਣ 'ਤੇ ਧਰਨਾ ਦੇਣ ਦੀ ਚੇਤਾਵਨੀ ਦਿੱਤੀ | ਇਸ ਦੇ ਬਾਅਦ ਕੁੱਝ ਸਮੇਂ ਵਿੱਚ ਹੀ ਨਗਰ ਕੌਂਸਲ ਵੱਲੋਂ ਵੋਟਰ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ | ਹਾਲਾਂਕਿ, ਇਸ ਦੌਰਾਨ ਵੀ ਨਗਰ ਕੌਂਸਲ ਦੇ ਈਓ ਮੌਕੇ 'ਤੇ ਮੌਜੂਦ ਨਹੀਂ ਮਿਲੇ, ਜਿਸ 'ਤੇ ਆਗੂਆਂ ਨੇ ਵਿਲੱਖਣ ਢੰਗ ਨਾਲ ਵਿਰੋਧ ਦਰਜ ਕਰਵਾਉਂਦੇ ਹੋਏ ਅਧਿਕਾਰੀ ਦੇ 'ਲਾਪਤਾ' ਹੋਣ ਦੇ ਪੋਸਟਰ ਦਿਖਾਏ ਅਤੇ ਪ੍ਰਸ਼ਾਸਨ ਤੋਂ ਜਵਾਬਦੇਹੀ ਦੀ ਮੰਗ ਕੀਤੀ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਲਾਪਰਵਾਹੀ ਜਾਰੀ ਰਹੀ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਬੀਜੇਪੀ ਸਾਬਕਾ ਕੌਂਸਲਰ ਮੋਨਿਕਾ ਗੋਇਲ, ਕਾਂਗਰਸੀ ਸਾਬਕਾ ਕੌਂਸਲਰ ਮਨਪ੍ਰੀਤ ਵੜੈਚ ਮੌਜੂਦ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਸੇਵਾ ਮੁਕਤ ਕਰਮਚਾਰੀਆਂ ਨੇ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਹਾੜਾ ਅਗਲੀ ਖ਼ਬਰ ਦਰਸ਼ਨ ਸਿੰਘ ਬਦੇਸਾ ਅਕਾਲੀ ਦਲ ਵਿੱਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।