10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਅਜੀਤ ਡੈਸਕ 19-04-2026
ਮਲੇਰਕੋਟਲਾ, 18 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਜਾ ਕੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਦਿਆਂ ਸੰਭਾਵੀ ਭਵਿੱਖੀ ਯੋਜਨਾਵਾਂ ਨੂੰ ਨੇਪਰੇ ਚਾੜਨ ਦੇ ਲਈ ਯਤਨਸ਼ੀਲਤਾ ਵਿਖਾਉਂਦਿਆਂ ਪੂਰੀ ਸਰਗਰਮੀ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ | ਬੀਬਾ ਨਿਸ਼ਾਤ ਅਖ਼ਤਰ ਵੱਲੋਂ ਬੀਤੇ ਦਿਨੀਂ ਕਰੀਬ ਅੱਧੀ ਦਰਜਨ ਪਿੰਡਾਂ ਅੰਦਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਨਾਲ ਰਾਬਤਾ ਕਰਦਿਆਂ ਆਖਿਆ ਕਿ ਬਿਨ੍ਹਾਂ ਸ਼ੱਕ ਜਦ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਸੀ ਤਾਂ ਹਲਕਾ ਮਲੇਰਕੋਟਲਾ ਦੇ ਅੰਦਰ ਰਿਕਾਰਡ ਤੋੜ ਵਿਕਾਸ ਹੋਇਆ ਤੇ ਇੱਥੇ ਵੱਡੀਆਂ ਸਹੂਲਤਾਂ ਅਵਾਮ ਨੂੰ ਉਪਲਬਧ ਕਰਵਾਈਆਂ ਗਈਆਂ | ਉਨ੍ਹਾਂ ਆਖਿਆ ਕਿ ਮੈਡੀਕਲ ਕਾਲਜ ਦੇ ਸੁਪਨਮਈ ਪ੍ਰੋਜੈਕਟ ਤੋਂ ਲੈ ਕੇ ਹੋਰ ਬਹੁਤ ਸਾਰੇ ਅਜਿਹੇ ਵਿਕਾਸ ਕਾਰਜ ਸਨ ਜੋ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਵੱਲੋਂ ਹਲਕੇ ਅੰਦਰ ਲਿਆਂਦੇ ਗਏ ਸਨ ਤੇ ਸੜਕਾਂ ਦਾ ਜਾਲ ਵਿਛਾਇਆ ਗਿਆ ਸੀ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਂਤ ਅਖਤਰ ਹਲਕਾ ਮਲੇਰਕੋਟਲਾ ਤੋਂ ਇਲਾਵਾ ਅਮਰਗੜ੍ਹ ਦੇ ਅੰਦਰ ਵੀ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸ਼ਾਮਿਲ ਹੁੰਦੇ ਹਨ | ਉਨ੍ਹਾਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਪੂਰੀ ਵਿਉਂਤਬੰਦੀ ਦੇ ਨਾਲ ਹਲਕੇ ਦੇ ਪਿੰਡਾਂ ਅੰਦਰ ਜਾ ਕੇ ਅਗਲੀ ਰੂਪਰੇਖਾ ਉਲੀਕਣ ਨੂੰ ਤਰਜ਼ੀਹ ਦਿੰਦਿਆਂ 'ਸਿਆਸੀ ਪਗਡੰਡੀ' 'ਤੇ ਪੂਰੀ ਮਜ਼ਬੂਤੀ ਦੇ ਨਾਲ ਤੁਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ ਝੁਨੇਰ, ਸੁਖਵਿੰਦਰ ਸਿੰਘ, ਡਾਕਟਰ ਸੱਤਪਾਲ ਸਿੰਘ ਖੁਰਦ, ਪਰਮਜੀਤ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਸਣੇ ਕਾਂਗਰਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵੱਡੀ ਗਿਣਤੀ 'ਚ ਨੌਜਵਾਨ ਅਰਵਿੰਦ ਖੰਨਾ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਿਲ ਅਗਲੀ ਖ਼ਬਰ ਬਿਜਲੀ ਸਪਲਾਈ ਸਹੀ ਨਾ ਆਉਣ ਅਤੇ ਕਣਕ ਨਾ ਵਿਕਣ ਤੋਂ ਪ੍ਰੇਸ਼ਾਨ ਕਿਸਾਨ ਸੜਕਾਂ 'ਤੇ ਆ ਕੇ ਸੰਘਰਸ਼ ਕਰਨ ਦੇ ਰੌਂਅ 'ਚ - ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।