10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵੱਡੀ ਗਿਣਤੀ 'ਚ ਨੌਜਵਾਨ ਅਰਵਿੰਦ ਖੰਨਾ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਿਲ

ਅਜੀਤ ਡੈਸਕ 19-04-2026
ਸੰਗਰੂਰ, 18 ਅਪ੍ਰੈਲ (ਦਮਨਜੀਤ ਸਿੰਘ)-ਸੰਗਰੂਰ ਦੀ ਘੁਮਿਆਰ ਬਸਤੀ ਵਿੱਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਦੀ ਪ੍ਰੇਰਣਾ ਸਦਕਾ ਵੱਡੀ ਗਿਣਤੀ ਨੌਜਵਾਨਾਂ ਨੇ ਸੰਦੀਪ ਜਿਝੋਰੀਆ (ਮਨੀ) ਅਤੇ ਮਨਦੀਪ ਸਿੰਘ ਮੋਨੂੰ ਦੀ ਅਗਵਾਈ ਵਿੱਚ ਆਪਣੇ ਦਰਜਨਾਂ ਸਾਥੀਆਂ ਸਮੇਤ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ੋ੍ਰਮਣੀ ਅਕਾਲੀ ਦਲ ਸੰਗਰੂਰ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਪਾਰਟੀ ਵਿਚ ਸਵਾਗਤ ਕੀਤਾ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਆਗੂ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ, ਖ਼ੁਸ਼ੀ ਦੀ ਗੱਲ ਹੈ ਕਿ ਸੰਗਰੂਰ ਦਾ ਯੂਥ ਵੱਡੀ ਗਿਣਤੀ ਵਿੱਚ ਆਪ ਮੁਹਾਰੇ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਉੱਤੇ ਖੰਨਾ ਨੇ ਸਾਰੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਖੇਰੂੰ ਖੇਰੂੰ ਹੋ ਚੁੱਕੀ ਹੈ | ਇਸ ਮੌਕੇ ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜੋਗਾ ਸਿੰਘ ਫੱਗੂਵਾਲਾ ਸੀਨੀਅਰ ਅਕਾਲੀ ਆਗੂ ਅਤੇ ਅਮਰਜੀਤ ਸਿੰਘ ਜੀਤ ਪ੍ਰਧਾਨ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ |
ਪਿਛਲੀ ਖ਼ਬਰ ਸਵ. ਬਿਮਲ ਕੌਰ ਸੰਧੂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।