11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਦੇਸ਼ ਭਗਤ ਪੋਲੀਟੈਕਨਿਕ ਕਾਲਜ ਬਰੜਵਾਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਕੀਤੇ ਹਾਸਿਲ <br/>

ਅਜੀਤ ਡੈਸਕ 19-04-2026
ਧੂਰੀ, 18 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਧੂਰੀ ਦੇ ਦੇਸ਼ ਭਗਤ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦਾ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਅਧੀਨ ਚੱਲ ਰਹੇ ਡਿਪਲੋਮਾ ਕੋਰਸ ਇਲੈਕਟ੍ਰੀਕਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਨਤੀਜੇ ਵਿੱਚੋਂ ਵਿਦਿਆਰਥਣ ਭੂਮਿਕਾ ਬਾਵਾ ਨੇ 89% ਲੈ ਕੇ ਬੋਰਡ ਦੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਜਸਲੀਨ ਕੌਰ ਨੇ 84%, ਸੌਰਵ ਕੁਮਾਰ ਨੇ 83%, ਮੁਹੰਮਦ ਸਾਹਿਲ ਨੇ 83%, ਹਰਵਿੰਦਰ ਸਿੰਘ ਨੇ 79% ਗੁਲਸ਼ਨ ਸਿੰਘ 73% ਅਤੇ ਹੋਰ ਵੀ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਕਾਲਜ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ (ਰਿਟਾ. ਡੀ.ਆਈ.ਜੀ.), ਸਕੱਤਰ ਬਲਵੰਤ ਸਿੰਘ ਮੀਮਸਾ, ਟਰੱਸਟ ਮੈਂਬਰ ਜਤਿੰਦਰ ਸਿੰਘ ਸੋਨੀ ਮੰਡੇਰ, ਸੁਖਵਿੰਦਰ ਸਿੰਘ ਧਾਂਦਰਾ ਅਤੇ ਕਾਲਜ ਦੇ ਸਟਾਫ ਨੇ ਵਿਦਿਆਰਥੀਆਂ ਨੂੰ ਚੈੱਕ ਅਤੇ ਮੈਡਲ ਦੇ ਕੇ ਸਨਮਾਨਿਤ ਅਤੇ ਵਧਾਈ ਦਿੱਤੀ | ਕਾਲਜ ਦੇ ਪਿ੍ੰਸੀਪਲ ਇੰਜ. ਰਾਜਨ ਗਰਗ ਨੇ ਇਨ੍ਹਾਂ ਨਤੀਜਿਆਂ ਦਾ ਸਿਹਰਾ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਹੈ |

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਜ਼ਿਲ੍ਹਾ ਪੱਧਰੀ ਕੋਰ ਕਮੇਟੀਆਂ ਦਾ ਗਠਨ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਕਣਕ ਖ਼ਰੀਦ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਸਰਕਾਰ ਨੂੰ ਚੇਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।