11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਜ਼ਿਲ੍ਹਾ ਪੱਧਰੀ ਕੋਰ ਕਮੇਟੀਆਂ ਦਾ ਗਠਨ <br/>

ਅਜੀਤ ਡੈਸਕ 19-04-2026
ਮਲੇਰਕੋਟਲਾ, 18 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਚੋਣ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਨੇ ਪੈੱ੍ਰਸ ਨੋਟ ਰਾਹੀਂ ਸੂਬੇ ਦੇ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪੱਧਰੀ ਚੋਣ ਕੋਰ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ | ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਪੂਰਾ ਅਧਿਕਾਰ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੂੰ ਦਿੱਤਾ ਗਿਆ, ਜਿਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੱਧਰ ਤੇ ਕੋਰ ਕਮੇਟੀਆਂ ਦਾ ਐਲਾਨ ਕੀਤਾ ਗਿਆ | ਜਾਰੀ ਸੂਚੀ ਅਨੁਸਾਰ ਲੁਧਿਆਣਾ, ਪਟਿਆਲਾ, ਮੋਹਾਲੀ-ਰੋਪੜ, ਬਟਾਲਾ, ਮੋਗਾ, ਅੰਮਿ੍ਤਸਰ, ਤਰਨਤਾਰਨ, ਹੁਸ਼ਿਆਰਪੁਰ-ਪਠਾਨਕੋਟ ਸਮੇਤ ਵੱਖ-ਵੱਖ ਜ਼ਿਲਿ੍ਹਆਂ ਵਿਚ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਸ ਦੇ ਨਾਲ ਹੀ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲਿ੍ਹਆਂ ਲਈ ਪ੍ਰਦੀਪ ਵਰਮਾ ਖੱਤਰੀ ਨੂੰ ਸੰਯੁਕਤ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ, ਮੁਕਤਸਰ, ਮਲੋਟ ਅਤੇ ਅਬੋਹਰ ਲਈ ਵਿਕਾਸ ਕਪੂਰ, ਰਾਮ ਬੱਚਨ, ਮਨਦੀਪ ਸ਼ਰਮਾ, ਗੋਪਾਲ ਸ਼ਰਮਾ ਅਤੇ ਗਗਨ ਨੌਹਰੀਆ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਪਾਰਟੀ ਆਗੂਆਂ ਨੇ ਦੱਸਿਆ ਕਿ ਇਹ ਕੋਰ ਕਮੇਟੀਆਂ ਚੋਣ ਤਿਆਰੀਆਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਜ਼ਮੀਨੀ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ |

ਪਿਛਲੀ ਖ਼ਬਰ ਅੱਠਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ, ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦੇਸ਼ ਭਗਤ ਪੋਲੀਟੈਕਨਿਕ ਕਾਲਜ ਬਰੜਵਾਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਕੀਤੇ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।