30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਫ਼ਤਿਹਗੜ੍ਹ ਛੰਨਾ ਵਿਖੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 09-05-2026
ਸੰਗਰੂਰ, 8 ਮਈ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਫ਼ਤਿਹਗੜ੍ਹ ਛੰਨਾ ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਣ ਵਾਲੀ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ | ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਪਿੰਡ ਪੱਧਰ 'ਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਲਾਇਬਰੇਰੀ ਪਿੰਡ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਮੁਕਾਬਲੇ ਦੀਆਂ ਪਰੀਖਿਆਵਾਂ ਦੀ ਤਿਆਰੀ ਕਰਨ ਵਾਲਿਆਂ ਲਈ ਇੱਕ ਮਹੱਤਵਪੂਰਨ ਕੇਂਦਰ ਸਾਬਤ ਹੋਵੇਗੀ | ਉਨ੍ਹਾਂ ਨੇ ਦੱਸਿਆ ਕਿ ਲਾਇਬਰੇਰੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਕਿਤਾਬਾਂ, ਅਖ਼ਬਾਰਾਂ ਅਤੇ ਰਸਾਲਿਆਂ ਦੇ ਨਾਲ-ਨਾਲ ਡਿਜੀਟਲ ਪੜ੍ਹਾਈ ਲਈ ਵੀ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ | ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਸ਼ਾਂਤ ਅਤੇ ਸੁਖਦ ਪੜ੍ਹਾਈ ਦਾ ਮਾਹੌਲ ਤਿਆਰ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਟੀਚਿਆਂ ਨੂੰ ਹਾਸਲ ਕਰ ਸਕਣ | ਭਰਾਜ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਪਿੰਡਾਂ ਦੇ ਨੌਜਵਾਨ ਆਪਣੇ ਪਿੰਡ ਵਿੱਚ ਹੀ ਵਧੀਆ ਸਹੂਲਤਾਂ ਦਾ ਲਾਭ ਲੈ ਸਕਣਗੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜ ਨੌਜਵਾਨਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਲਾਇਬਰੇਰੀ ਦੇ ਨਿਰਮਾਣ ਦੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਪਿੰਡ ਵਾਸੀਆਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ |

ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਦੇ ਆਗੂਆਂ ਨੇ ਬੰਗਾਲ ਵਿਚ ਲੈਨਿਨ ਦਾ ਬੁੱਤ ਤੋੜਨ 'ਤੇ ਜਤਾਇਆ ਇਤਰਾਜ਼ <br/> ਅਗਲੀ ਖ਼ਬਰ ਸਰਕਾਰ ਵਲੋਂ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਦੀ ਨਿੰਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।