08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕੌਮੀ ਲੋਕ ਅਦਾਲਤ ਵਿਚ 18476 ਕੇਸ ਵਿਚਾਰੇ- 17298 ਕੇਸਾਂ ਦਾ ਨਿਪਟਾਰਾ

ਅਜੀਤ ਡੈਸਕ 10-05-2026
ਸੰਗਰੂਰ, 9 ਮਈ (ਧੀਰਜ ਪਸ਼ੌਰੀਆ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਗਰੂਰ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਜ਼ਿਲ੍ਹਾ ਅਥਾਰਿਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਕੌਮੀ ਲੋਕ ਅਦਾਲਤ ਵਿੱਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ | ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਸੰਗਰੂਰ ਵਿੱਚ ਕੁੱਲ 17 ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਅਤੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਬਣੇ ਬੈਂਚਾਂ ਵੱਲੋਂ ਕੁੱਲ 18476 ਕੇਸ ਨਿਪਟਾਰੇ ਲਈ ਵਿਚਾਰੇ ਗਏ ਜਿਨ੍ਹਾਂ ਵਿੱਚੋਂ 17298 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ | ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ | ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ | ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੈਸ਼ਨਜ਼ ਡਵੀਜ਼ਨ ਸੰਗਰੂਰ ਦੇ ਪ੍ਰਸ਼ਾਸਕੀ ਜੱਜ ਸ੍ਰੀਮਤੀ ਜਸਟਿਸ ਅਲਕਾ ਸਰੀਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਸ੍ਰੀ ਮੁਨਿਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸੰਗਰੂਰ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਇੱਕ ਕ੍ਰੈਚ ਸਥਾਪਤ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਵਲੋਂ ਹੜਤਾਲ ਜਾਰੀ <br/> ਅਗਲੀ ਖ਼ਬਰ ਮਿੱਟੀ ਦੀ ਸਿਹਤ ਸੰਭਾਲ ਅਤੇ ਖਾਦਾਂ ਦੀ ਦੁਰਵਰਤੋਂ ਰੋਕਣ ਲਈ ਕਮੇਟੀਆਂ ਕਾਇਮ-ਮੁੱਖ ਖੇਤੀਬਾੜੀ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।