08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਹਿਕਾਰਤਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ 12 ਨੂੰ ਧਰਨੇ ਦੇਣ ਦਾ ਐਲਾਨ <br/>

ਅਜੀਤ ਡੈਸਕ 10-05-2026
ਮੂਨਕ, 9 ਮਈ (ਪ੍ਰਵੀਨ ਮਦਾਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਮੂਨਕ ਦੀ ਮੀਟਿੰਗ ਬਲਾਕ ਆਗੂ ਹਰਭਗਵਾਨ ਸਿੰਘ ਦੀ ਅਗਵਾਈ ਵਿੱਚ ਭੂਟਾਲ ਖ਼ੁਰਦ ਦੇ ਗੁਰੂ ਘਰ ਵਿੱਚ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਆਗੂ ਰਾਜ ਸਿੰਘ ਥੇੜੀ ਅਤੇ ਸੁਖਦੇਵ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ ਇੱਕ ਪੱਤਰ ਜਾਰੀ ਕਰਕੇ ਕਿਸਾਨੀ ਲਾਗਤਾਂ ਵਧ ਜਾਣ ਕਾਰਨ ਕਿਸਾਨਾਂ ਦਾ ਹੱਦ ਕਰਜ਼ਾ ਵਧਾਇਆ ਗਿਆ ਸੀ | ਇਸ ਨਾਲ ਕਿਸਾਨਾਂ ਨੂੰ ਆਸ ਬੱਝੀ ਸੀ ਕਿ ਅਗਲੀ ਫ਼ਸਲ ਦੇ ਖੇਤੀ ਖ਼ਰਚੇ ਸੁਖਾਲੇ ਹੋ ਜਾਣਗੇ ਪਰ ਹੁਣ ਕੋਆਪਰੇਟਿਵ ਸੁਸਾਇਟੀਆਂ ਦੇ ਅਧਿਕਾਰੀ ਉਨ੍ਹਾਂ ਵਧੇ ਹੱਦ ਕਰਜ਼ਿਆਂ ਨਾਲ ਲਿਮਟਾਂ ਦੇਣ ਨੂੰ ਤਿਆਰ ਨਹੀਂ ਹੋ ਰਹੇ | ਜਿਸ ਨਾਲ ਕਿਸਾਨਾਂ ਵਿੱਚ ਨਿਰਾਸ਼ਾ ਵਧੀ ਹੈ ਅਤੇ ਅਗਲੀ ਫ਼ਸਲ ਦੀ ਤਿਆਰੀ ਕਰਨ ਵਾਸਤੇ ਕਿਸਾਨ ਪਰੇਸ਼ਾਨ ਹੋ ਰਹੇ ਹਨ | ਉੱਪਰੋਂ ਕਿਸਾਨਾਂ ਦੀ ਵਿਕੀ ਹੋਈ ਫ਼ਸਲ ਦੀ ਅਦਾਇਗੀ ਵੀ ਬੈਂਕਾਂ ਵੱਲੋਂ ਨਹੀਂ ਕੀਤੀ ਜਾ ਰਹੀ | ਜਿਸ ਕਰਕੇ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਪਰੇਸ਼ਾਨੀ ਕਾਰਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੀ 12 ਮਈ ਨੂੰ ਸਹਿਕਾਰਤਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ ਇੱਕ ਦਿਨ ਦਾ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਆਗੂ ਅਮਨਦੀਪ ਸਿੰਘ ਮੰਡਵੀ ਮੁਖਤਿਆਰ ਸਿੰਘ ਮੰਡਵੀ ਬੀਰਬਲ ਸਿੰਘ ਦਰਸ਼ਨ ਸਿੰਘ ਖੋਖਰ ਅਤੇ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ਾਂ ਵਿੱਚੋਂ ਅÏਰਤ ਬਰੀ ਅਗਲੀ ਖ਼ਬਰ ਵੋਕੇਸ਼ਨਲ ਟੀਚਰਜ਼ ਫ਼ਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।