09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ ਸਰਕਾਰ ਨੇ ਕਰਜ਼ਾ ਹੱਦ ਦੀ ਨੋਟੀਫ਼ਿਕੇਸ਼ਨ ਵਾਪਸ ਲੈ ਕੇ ਲਿਆ ਕਿਸਾਨ ਵਿਰੋਧੀ ਫ਼ੈਸਲਾ-ਗੱਗੜਪੁਰ

ਅਜੀਤ ਡੈਸਕ 10-05-2026
ਸੰਗਰੂਰ, 9 ਮਈ (ਬਿੱਟਾ) - ਸ਼ੋ੍ਰਮਣੀ ਅਕਾਲੀ ਦਲ ਪੁਰਨ ਸੁਰਜੀਤ ਦੇ ਕੌਮੀ ਜਥੇਬੰਦਕ ਸਕੱਤਰ ਅਤੇ ਸਹਿਕਾਰੀ ਸਭਾ ਗੱਗੜਪੁਰ ਦੇ ਡਾਇਰੈਕਟਰ ਜਥੇਦਾਰ ਚਰਨਜੀਤ ਸਿੰਘ ਗੱਗੜਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੀ ਕਰਜ਼ਾ ਹੱਦ ਦਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਕਿਸਾਨਾਂ ਨਾਲ ਵੱਡਾ ਧ੍ਰੋਹ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਵੀ ਆਰਥਿਕ ਤੌਰ ਉੱਤੇ ਕਮਜ਼ੋਰ ਹੈ ਅਤੇ ਇਹ ਕਾਰਵਾਈ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ | ਗੱਗੜਪੁਰ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਦੀ ਆਪ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਲੈਂਦੀ ਆ ਰਹੀ ਹੈ ਅਤੇ ਹੁਣ ਮੌਜੂਦਾ ਸਮੇਂ ਲਿਆ ਇਹ ਫ਼ੈਸਲਾ ਇਸ ਦੀ ਸਪਸ਼ਟ ਉਦਾਹਰਨ ਹੈ ਕਿ ਆਪ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ | ਇਸ ਮੌਕੇ ਸੁਖਬੀਰ ਸਿੰਘ ਦੁੱਲਟ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਨੰਬਰਦਾਰ ਰਘਵੀਰ ਸਿੰਘ ਰੂਪਾਹੇੜੀ, ਸਰਬਜੀਤ ਸਿੰਘ ਈਲਵਾਲ, ਮਾਸਟਰ ਕਰਮਜੀਤ ਸਿੰਘ ਗੱਗੜਪੁਰ, ਬਲਤੇਜ ਸਿੰਘ ਲੌਂਗੋਵਾਲ, ਗੁਰਪਾਲ ਸਿੰਘ ਖੇੜੀ, ਅੰਗਰੇਜ਼ ਸਿੰਘ, ਦਿਲਪ੍ਰੀਤ ਸਿੰਘ ਸਿੱਧੂ ਗੱਗੜਪੁਰ, ਸੁਖਵਿੰਦਰ ਸਿੰਘ ਤੁੰਗਾ ਹਾਜ਼ਰ ਸਨ |
ਪਿਛਲੀ ਖ਼ਬਰ ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿਆਂਗੇ - ਐਸ.ਐਸ.ਪੀ. ਗੁਰਮੀਤ ਸਿੰਘ... ਅਗਲੀ ਖ਼ਬਰ ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ਾਂ ਵਿੱਚੋਂ ਅÏਰਤ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।