11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬੀਬਾ ਕਰਮਜੀਤ ਕੌਰ ਜ਼ਿਲ੍ਹਾ ਕਾਂਗਰਸ ਪਟਿਆਲਾ ਦੇ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 17-05-2026
ਲੌਂਗੋਵਾਲ, 16 ਮਈ (ਵਿਨੋਦ ਸ਼ਰਮਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਵਲੋਂ ਪਾਰਟੀ ਦੀ ਮਿਹਨਤੀ ਅਤੇ ਧੜੱਲੇਦਾਰ ਆਗੂ ਬੀਬਾ ਕਰਮਜੀਤ ਕੌਰ ਨੂੰ ਸਕੱਤਰ ਅਤੇ ਪਟਿਆਲਾ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਅਤੇ ਉਤਸ਼ਾਹ ਦੀ ਲਹਿਰ ਹੈ | ਬੀਬਾ ਕਰਮਜੀਤ ਕੌਰ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਉੱਪਰ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਸ 'ਤੇ ਪੂਰਾ ਉੱਤਰਨ ਲਈ ਉਹ ਦਿਨ ਰਾਤ ਮਿਹਨਤ ਕਰਨਗੇ | ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰਾ ਪੂਰਾ ਯਤਨ ਕਰਨਗੇ | ਉਨ੍ਹਾਂ ਇਸ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਐਸ.ਸੀ. ਵਿੰਗ ਦੇ ਨੈਸ਼ਨਲ ਚੇਅਰਮੈਨ ਰਜਿੰਦਰਪਾਲ ਗੌਤਮ, ਪੰਜਾਬ ਦੇ ਇੰਚਾਰਜ ਸੁਧੀਰ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ. ਸਕੱਤਰ ਕੈਪਟਨ ਸੰਦੀਪ ਸੰਧੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ, ਬਨੀ ਖਹਿਰਾ, ਜਾਮਨੀ ਗੋਮਰ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੀਤਾ ਫਲੈਗ ਮਾਰਚ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਗੈਰ-ਮਿਆਰੀ ਵਸਤੂਆਂ ਵੇਚਣ ਵਾਲਿਆਂ ਦੇ ਵਿਰੁੱਧ ਕੱਸਿਆ ਸ਼ਿਕੰਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।