11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹਲਕਾ ਲਹਿਰਾਗਾਗਾ ਅੰਦਰ ਵਿਰੋਧੀਆਂ ਨੂੰ ਝਟਕਾ, ਦਰਜਨਾਂ ਪਰਿਵਾਰ - 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 17-05-2026
ਲਹਿਰਾਗਾਗਾ, 16 ਮਈ (ਅਸ਼ੋਕ ਗਰਗ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਲੋਕਾਂ ਦਾ ਭਾਰੀ ਸਮਰਥਨ ਮਿਲਿਆ, ਜਦੋਂ ਹਲਕੇ ਦੇ ਪਿੰਡ ਢੀਂਡਸਾ ਵਿਖੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ 'ਆਮ ਆਦਮੀ ਪਾਰਟੀ' ਦੀਆਂ ਨੀਤੀਆਂ ਅਤੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡ ਢੀਂਡਸਾ ਵਿਖੇ ਇਕ ਸਮਾਗਮ 'ਚ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕੀਤਾ | ਉਨ੍ਹਾਂ ਕਿਹਾ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਕੋਈ ਏਜੰਡਾ ਨਹੀਂ, ਵਿਰੋਧੀ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਡਲ ਨੂੰ ਅਪਣਾ ਰਹੇ ਹਨ, ਮੰਤਰੀ ਗੋਇਲ ਨੇ ਕਿਹਾ ਕਿ ਸਮੁੱਚਾ ਪੰਜਾਬ ਅੱਜ ਆਮ ਆਦਮੀ ਪਾਰਟੀ ਦੇ ਨਾਲ ਖੜਾ ਹੈ | ਜਿਸ ਦੇ ਚਲਦੇ 2022 ਦੀ ਤਰਜ਼ 'ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਵੈਕਿਉਮ ਕਲੀਨਰ ਦੀ ਤਰ੍ਹਾਂ ਝਾੜੂ ਚੱਲੇਗਾ | ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਵਿਅਕਤੀ ਭੋਲਾ ਸਿੰਘ, ਜੀਤ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਕੌਰ, ਗੁਰਮੀਤ ਕੌਰ, ਸੁਨੀਤਾ ਕੌਰ, ਸੱਤੂ ਸਿੰਘ, ਮੇਲੂ ਸਿੰਘ, ਜੈਲੋ ਕੌਰ, ਪਰਮਜੀਤ ਸਿੰਘ, ਸੁਰਜੀਤ ਸਿੰਘ, ਜੰਟੀ ਸਿੰਘ, ਪਿਆਰਾ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਰਣਧੀਰ ਸਿੰਘ, ਪਾਲਾ ਸਿੰਘ, ਜਸਪਾਲ ਕੌਰ, ਆਤਮਾ ਸਿੰਘ, ਵੀਰ ਚੰਦ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ 'ਤੇ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ | ਇਸ ਮੌਕੇ ਟਰੇਡ ਵਿੰਗ ਦੇ ਚੇਅਰਮੈਨ ਪਿ੍ੰਸ ਗਰਗ, ਮੰਤਰੀ ਗੋਇਲ ਦੇ ਓ.ਐਸ.ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਮੌਜੂਦ ਸਨ |

ਪਿਛਲੀ ਖ਼ਬਰ ਕੈਬਿਨਟ ਮੰਤਰੀ ਬਰਿੰਦਰ ਗੋਇਲ ਨੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੀਤਾ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।