11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜਲ ਸਪਲਾਈ ਕਾਮਿਆਂ ਵਲੋਂ ਸੰਗਰੂਰ 'ਚ 20 ਨੰੂ ਕੀਤਾ ਜਾਵੇਗਾ ਵਿਸਾਲ ਮੁਜ਼ਾਹਰਾ <br/>

ਅਜੀਤ ਡੈਸਕ 17-05-2026
ਸੰਗਰੂਰ, 16 ਮਈ (ਦਮਨਜੀਤ ਸਿੰਘ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਡੀ.ਸੀ. ਦਫਤਰ ਪਾਰਕ ਵਿੱਚ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਹੋਈ, ਜਿਸ 'ਚ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸੂਬਾ ਖਜਾਨਚੀ ਬਲਜਿੰਦਰ ਸਿੰਘ ਸਮਾਣਾ ਅਤੇ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਆਉਣ ਵਾਲੀ 20 ਮਈ ਨੂੰ ਮੁੱਖ ਮੰਤਰੀ ਦੇ ਸਹਿਰ ਸੰਗਰੂਰ ਵਿਖੇ ਜਲ ਸਪਲਾਈ ਇਹ ਇਨਲਿਸਟਮੈਂਟ ਅਤੇ ਆਊਟ ਸੋਰਸ ਕਾਮਿਆਂ ਵਲੋਂ ਵਿਸਾਲ ਰੋਸ ਭਰਪੂਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਜਿਸ ਦੀ ਤਿਆਰੀ ਵਜੋਂ ਇਹ ਮੀਟਿੰਗ ਕੀਤੀ ਗਈ | ਉਹਨਾਂ ਦੱਸਿਆ ਕਿ ਲੰਮੇ ਸਮੇਂ ਤੋਂ ਜਥੇਬੰਦੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰਾਂ ਵਲੋਂ ਮੀਟਿੰਗਾਂ ਦੇ ਕੇ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ ਅਤੇ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਵਰਕਰਾਂ ਨੂੰ ਪ੍ਰਪੋਜਲਾਂ ਵਿੱਚ ਉਲਝਾਇਆ ਜਾ ਰਿਹਾ ਹੈ ਤੇ ਸਮਾਂ ਲੰਘਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਕੁਝ ਅਧਿਕਾਰੀ ਵੀ ਜਾਣ ਬੁੱਝ ਕੇ ਵਰਕਰਆ ਦੀਆਂ ਮੰਗਾਂ ਨੂੰ ਲਟਕਾ ਰਹੇ ਹਨ ਅਤੇ ਸਰਕਾਰ ਨੂੰ ਗਲਤ ਰਿਪੋਰਟਾਂ ਦੇ ਰਹੇ ਹਨ |

ਪਿਛਲੀ ਖ਼ਬਰ ਮੰਦਰ ਦੇ ਰਸਤੇ 'ਤੇ ਨਾਜਾਇਜ਼ ਕਬਜ਼ਾ ਕਰਨ ਆਏ ਲੋਕਾਂ ਦੇ ਖ਼ਿਲਾਫ਼ ਸ਼ਹਿਰ ਦੇ ਲੋਕਾਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਕੈਬਿਨਟ ਮੰਤਰੀ ਬਰਿੰਦਰ ਗੋਇਲ ਨੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।