11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੁਨਾਮ 'ਚ ਕਿਸਾਨਾਂ ਨੇ ਭਾਜਪਾ ਤੇ ਰਾਜਪਾਲ ਪੰਜਾਬ ਦੇ ਪੁਤਲੇ ਫੂਕੇ <br/>

ਅਜੀਤ ਡੈਸਕ 17-05-2026
ਸੁਨਾਮ ਊਧਮ ਸਿੰਘ ਵਾਲਾ, 16 ਮਈ (ਭੁੱਲਰ, ਧਾਲੀਵਾਲ) - ਬੀ. ਬੀ. ਐਮ. ਬੀ. 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦੇ ਵਿਰੋਧ ਨੂੰ ਲੈ ਕੇ ਰਾਜ ਭਵਨ ਵੱਲ ਸ਼ਾਂਤਮਈ ਕੂਚ ਕਰ ਰਹੇ ਕਿਸਾਨਾਂ 'ਤੇ ਜਲਦ ਤੋਪਾਂ ਜਰੀਏ ਮਾਰੀਆਂ ਗਈਆਂ ਪਾਣੀ ਦੀਆਂ ਬਛਾੜਾਂ ਅਤੇ ਦਾਗੇ ਗਏ ਅੱਥਰੂ ਗੈਸ ਦੇ ਗੋਲਿਆਂ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ 'ਚ ਅੱਜ ਸਥਾਨਕ ਆਈ.ਟੀ.ਆਈ ਚੌਂਕ ਨੇੜੇ ਭਾਰਤੀ ਜਨਤਾ ਪਾਰਟੀ ਅਤੇ ਰਾਜਪਾਲ ਪੰਜਾਬ ਦੇ ਪੁਤਲੇ ਫੂਕੇ ਗਏ | ਇਸ ਸਮੇ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ | ਜਥੇਬੰਦੀ ਦੇ ਜਿਲ੍ਹ ੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ, ਸੁਖਪਾਲ ਸਿੰਘ ਮਾਣਕ ਕਣਕਵਾਲ, ਰਾਮਸ਼ਰਨ ਸਿੰਘ ਉਗਰਾਹਾਂ ਨੇ ਕਿਸਾਨਾਂ ਤੇ ਕੀਤੇ ਗਏ ਬੇਹਤਾਸਾ ਜਬਰ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਮੁੱਢ ਤੋਂ ਹੀ ਪੰਜਾਬ ਵਿਰੋਧੀ ਰਹੀ ਹੈ ਅਤੇ ਕਿਸਾਨਾਂ ਤੇ ਤਸੱਦਦ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਖਿਲਾਫ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ 21 ਮਈ ਦੀ ਮੀਟਿੰਗ ਉਪਰੰਤ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਸ਼ਨੀ ਜੈਅੰਤੀ ਮਨਾਈ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ 'ਚ ਇਸ ਸਾਲ ਕਣਕ ਦੀ ਆਮਦ 50 ਹਜ਼ਾਰ ਮੀਟਰਕ ਟਨ ਘਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।