11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਲੋਕ ਚੇਤਨਾ ਮੰਚ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਦਾ ਵਿਰੋਧ <br/>

ਅਜੀਤ ਡੈਸਕ 17-05-2026
ਲਹਿਰਾਗਾਗਾ, 16 ਮਈ (ਅਸ਼ੋਕ ਗਰਗ) - ਲੋਕ ਚੇਤਨਾ ਮੰਚ, ਲਹਿਰਾਗਾਗਾ ਨੇ ਤੇਲ ਦੀਆਂ ਕੀਮਤਾਂ ਦੇ ਵਾਧੇ ਦਾ ਸਖ਼ਤ ਵਿਰੋਧ ਕੀਤਾ ਹੈ | ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਮੀਤ ਪ੍ਰਧਾਨ ਜਗਜੀਤ ਭੁਟਾਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ | ਨਵੇਂ ਵਾਧੇ ਮੁਤਾਬਕ ਪੈਟਰੋਲ 2.97 ਲਗਭਗ ਤਿੰਨ ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.94 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ | ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਦਾ ਸਿੱਧਾ ਅਤੇ ਮਾਰੂ ਅਸਰ ਆਮ ਆਦਮੀ ਦੀ ਜੇਬ ਅਤੇ ਘਰ ਦੀ ਰਸੋਈ 'ਤੇ ਪੈਣਾ ਤੈਅ ਹੈ | ਦੇਸ਼ ਭਰ ਵਿੱਚ ਸਪਲਾਈ ਚੇਨ ਦਾ ਵੱਡਾ ਹਿੱਸਾ ਡੀਜ਼ਲ ਨਾਲ ਚੱਲਣ ਵਾਲੇ ਟਰੱਕਾਂ ਅਤੇ ਟੈਂਪੂਆਂ 'ਤੇ ਨਿਰਭਰ ਹੈ | ਭਾੜਾ (ਕਿਰਾਇਆ) ਵਧਣ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਹਰੀਆਂ ਸਬਜ਼ੀਆਂ, ਫਲ, ਦਾਲਾਂ ਅਤੇ ਰੋਜ਼ਾਨਾ ਵਰਤੋਂ ਦਾ ਰਾਸ਼ਨ ਬਹੁਤ ਮਹਿੰਗਾ ਹੋ ਜਾਵੇਗਾ | ਪੰਜਾਬ ਅਤੇ ਹਰਿਆਣਾ ਵਰਗੇ ਖੇਤੀ ਪ੍ਰਧਾਨ ਸੂਬਿਆਂ ਵਿੱਚ ਕਿਸਾਨਾਂ ਨੂੰ ਟਰੈਕਟਰ ਚਲਾਉਣ ਲਈ ਡੀਜ਼ਲ ਦੀ ਵੱਡੀ ਲੋੜ ਹੁੰਦੀ ਹੈ | ਕੀਮਤਾਂ ਵਧਣ ਨਾਲ ਖੇਤੀ ਦੀ ਲਾਗਤ ਵਧੇਗੀ | ਉਨ੍ਹਾਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ | ਲੋਕ ਚੇਤਨਾ ਮੰਚ ਨੇ ਚੰਡੀਗੜ੍ਹ ਵਿਚ ਗਵਰਨਰ ਹਾਊਸ ਵੱਲ ਜਾ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਕਾਫ਼ਲਿਆਂ ਉੱਪਰ ਵਹਿਸ਼ੀ ਤਸ਼ੱਦਦ ਕਰਨ, ਪਾਣੀ ਦੀਆਂ ਬੌਛਾੜਾਂ ਅਤੇ ਬੈਰੀਕੇਡ ਨਾਲ ਕਿਸਾਨ ਮਾਰਚ ਨੂੰ ਰੋਕਣ ਦੀ ਸਖ਼ਤ ਸ਼ਬ?ਦਾਂ ਵਿਚ ਨਿਖੇਧੀ ਕੀਤੀ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਅÏਰਤ ਗਿ੍ਫ਼ਤਾਰ <br/> ਅਗਲੀ ਖ਼ਬਰ ਲੌਂਗੋਵਾਲ ਦੇ ਕਿਸਾਨਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।