11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਵਿਖੇ ਮੈਡੀਕਲ ਕੈਂਪ ਲਗਾਇਆ <br/>

ਅਜੀਤ ਡੈਸਕ 17-05-2026
ਭਵਾਨੀਗੜ੍ਹ, 16 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਘਰਾਚੋਂ ਦੇ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਮੈਡੀਕਲ ਅਫ਼ਸਰ ਡਾ. ਕੰਵਰ ਨਵਜੋਤ ਸਿੰਘ ਘੁਮਾਣ ਅਤੇ ਉਨ੍ਹਾਂ ਦੀ ਟੀਮ ਵਲੋਂ ਆਸ਼ਰਮ 'ਚ ਰਹਿ ਰਹੇ ਬਜ਼ੁਰਗਾਂ ਦੀ ਸਿਹਤ ਜਾਂਚ ਕਰਦਿਆਂ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ | ਡਾ. ਕੰਵਰ ਨਵਜੋਤ ਸਿੰਘ ਘੁਮਾਣ ਨੇ ਦੱਸਿਆ ਕਿ ਸਰਕਾਰੀ ਡਿਸਪੈਂਸਰੀ ਘਰਾਚੋਂ ਵਲੋਂ ਹਰ ਮਹੀਨੇ ਦੋ ਵਾਰ ਇਸ ਬਿਰਧ ਆਸ਼ਰਮ 'ਚ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ, ਜਿਸ ਦੌਰਾਨ ਇੱਥੇ ਰਹਿੰਦੇ ਬਜ਼ੁਰਗਾਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਫਾਰਮਾਸਿਸਟ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਦੀ ਸਿਹਤ ਅਚਾਨਕ ਖ਼ਰਾਬ ਹੋ ਜਾਵੇ ਤਾਂ ਉਸ ਦਾ ਤੁਰੰਤ ਇਲਾਜ ਵੀ ਕੀਤਾ ਜਾਂਦਾ ਹੈ | ਬਿਰਧ ਆਸ਼ਰਮ ਦੇ ਚੇਅਰਮੈਨ ਡਾ. ਅਵਿਨਾਸ਼ ਰਾਣਾ ਨੇ ਦੱਸਿਆ ਕਿ ਆਸ਼ਰਮ ਵਿੱਚ ਰਹਿ ਰਹੇ ਜ਼ਿਆਦਾਤਰ ਬਜ਼ੁਰਗ ਮਾਨਸਿਕ ਤੌਰ 'ਤੇ ਪਰੇਸ਼ਾਨ ਹਨ, ਕੁੱਝ ਬਜ਼ੁਰਗ ਅਜਿਹੇ ਵੀ ਹਨ ਜੋ ਆਪਣੀ ਨਿੱਤ ਦੀ ਕਿਰਿਆ ਵੀ ਖ਼ੁਦ ਨਹੀਂ ਕਰ ਸਕਦੇ | ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੀ ਸਮੇਂ-ਸਮੇਂ 'ਤੇ ਇਨ੍ਹਾਂ ਬਜ਼ੁਰਗਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਸਮੇਂ-ਸਮੇਂ 'ਤੇ ਬਜ਼ੁਰਗਾਂ ਨੂੰ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਵੀ ਲਿਜਾਇਆ ਜਾਂਦਾ ਹੈ | ਕੈਂਪ ਦੌਰਾਨ ਲਵਕਰਨ ਸ਼ਰਮਾ, ਆਸ਼ਾ ਵਰਕਰ ਗੁਰਜੀਤ ਕੌਰ, ਪ੍ਰਭਦੀਪ ਸਿੰਘ, ਅਮਨ ਕੌਰ, ਅੰਮਿ੍ਤਪਾਲ ਕੌਰ, ਮਨਦੀਪ ਕੌਰ, ਹਰਦੀਪ ਕੌਰ, ਰਾਜੂ ਨਾਟ, ਤਰਨਜੀਤ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਯੂਨੀਅਨ ਬਲਾਕ ਪਾਤੜਾਂ ਦੀ ਮੀਟਿੰਗ ਪਿੰਡ ਤੇਈਪੁਰ ਵਿਖੇ ਹੋਈ <br/> ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ਮਿਸ਼ਨ ਰੰਗਲਾ ਪੰਜਾਬ ਤਹਿਤ 10 ਪਿੰਡਾਂ ਨੂੰ ਲੱਖਾਂ ਦੀਆਂ ਗਰਾਂਟਾਂ ਦੇ ਮਨਜ਼ੂਰੀ ਪੱਤਰ ਸੌਂਪੇ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।