12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਾਰਡ ਨੰ: 8 'ਚ 'ਆਪ' ਉਮੀਦਵਾਰ ਸੌਂਦ ਨੂੰ ਆਜ਼ਾਦ ਉਮੀਦਵਾਰ ਉਭੀ ਵਲੋਂ ਸਮਰਥਨ <br/>

ਅਜੀਤ ਡੈਸਕ 17-05-2026
ਅਹਿਮਦਗੜ੍ਹ, 16 ਮਈ (ਸੁਖਜੀਤ ਸਿੰਘ ਖੇੜਾ) - ਨਗਰ ਕੌਂਸਲ ਚੋਣਾਂ ਦੇ ਅੱਜ ਨਾਮਜ਼ਦਗੀ ਫਾਰਮ ਭਰਨ ਦੀ ਆਖ਼ਰੀ ਤਰੀਕ ਸਮੇਂ ਆਮ ਆਦਮੀ ਪਾਰਟੀ ਨੂੰ ਉਦੋਂ ਭਾਰੀ ਸਮਰਥਨ ਮਿਲਿਆ, ਜਦੋਂ ਵਾਰਡ ਨੰਬਰ 8 ਦੇ ਉਮੀਦਵਾਰ ਗੁਰਪ੍ਰੀਤ ਸਿੰਘ ਸੌਂਦ ਨੂੰ ਆਜ਼ਾਦ ਤੌਰ 'ਤੇ ਖੜੇ ਉਮੀਦਵਾਰ ਜਸਪ੍ਰੀਤ ਸਿੰਘ ਉਭੀ ਨੇ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਹਾਜ਼ਰੀ 'ਚ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਆਪ ਮੁਹਾਰੇ ਹੀ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਵਧੀਆ ਮੌਕਾ ਹੈ ਕਿ ਸਮਝਦਾਰ ਵੋਟਰ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਵਿਕਾਸ ਦੀ ਰਫ਼ਤਾਰ ਨੂੰ ਨਿਰੰਤਰ ਅਤੇ ਹੋਰ ਤੇਜ਼ ਕਰਨਗੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਹਿਮਦਗੜ੍ਹ ਅਤੇ ਵਾਰਡ ਨੰਬਰ 4 ਦੇ ਉਮੀਦਵਾਰ ਕਮਲਜੀਤ ਸਿੰਘ ਉੱਭੀ, ਦਲਜੀਤ ਸਿੰਘ ਸੌਂਦ, ਡਾ. ਕੁਲਦੀਪ ਸਿੰਘ ਭੁੱਲਰ, ਜਸਵਿੰਦਰ ਸਿੰਘ ਸੌਂਦ, ਗੁਰਪ੍ਰੀਤ ਸਿੰਘ ਪ੍ਰੀਤ, ਪਾਲੀ ਛੰਨਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਦੇ ਉਮੀਦਵਾਰ ਧੂਰੀ ਦੇ 21 ਵਾਰਡਾਂ 'ਚੋਂ ਜਿੱਤ ਪ੍ਰਾਪਤ ਕਰਨਗੇ – ਪ੍ਰੋਫੈਸਰ ਓਾਕਾਰ ਸਿੰਘ ਸਿੱਧੂ <br/> ਅਗਲੀ ਖ਼ਬਰ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਨੇ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।