12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੋਣ ਅਬਜ਼ਰਵਰ ਕਮਲ ਕੁਮਾਰ ਗਰਗ ਨੇ ਆਰ. ਓ. ਦਫ਼ਤਰ ਸੁਨਾਮ 'ਚ ਕੰਮਕਾਜ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 17-05-2026
ਸੁਨਾਮ ਊਧਮ ਸਿੰਘ ਵਾਲਾ, 16 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੂਬਾ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਚੋਣਾਂ-2026 ਲਈ ਜ਼ਿਲ੍ਹਾ ਸੰਗਰੂਰ ਦੇ ਨਿਯੁਕਤ ਕੀਤੇ ਗਏ ਅਬਜ਼ਰਵਰ ਕਮਲ ਕੁਮਾਰ ਗਰਗ, ਆਈ ਏ ਐਸ, ਵਧੀਕ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ ਵਲੋਂ ਆਰ ਓ ਦਫ਼ਤਰ ਸੁਨਾਮ ਦਾ ਦੌਰਾ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨਗਰ ਕੌਂਸਲ ਚੋਣਾਂ ਸਬੰਧੀ ਨਾਮਜ਼ਦਗੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਆਰ ਓ ਦਫ਼ਤਰ ਵੱਲੋਂ ਦਾਖਲ ਕੀਤੇ ਜਾ ਰਹੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ਾਂ ਦਾ ਕੰਮ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਸਮੁੱਚੇ ਅਮਲੇ ਵੱਲੋਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਨਾਮਜ਼ਦਗੀ ਕਾਗ਼ਜ਼ ਭਰਨ ਦਾ ਕੰਮ ਨੇਪਰੇ ਚਾੜਿ੍ਹਆ ਜਾ ਰਿਹਾ ਹੈ | ਇਸ ਮੌਕੇ ਰਿਟਰਨਿੰਗ ਅਫ਼ਸਰ ਅਜੇ ਗਰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਕਾਲੀ ਉਮੀਦਵਾਰਾਂ ਨੇ ਵਿਨਰਜੀਤ ਗੋਲਡੀ ਦੀ ਅਗਵਾਈ 'ਚ ਦਾਖਲ ਕਰਵਾਏ ਨਾਮਜ਼ਦਗੀ ਪੱਤਰ <br/> ਅਗਲੀ ਖ਼ਬਰ ਪਤੀ-ਪਤਨੀ ਅਤੇ ਮਾਂ ਸਮੇਤ ਤਿੰਨਾਂ ਨੇ ਨਾਮਜ਼ਦਗੀ ਕਾਗ਼ਜ਼ ਕੀਤੇ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।