12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਕਾਲੀ ਉਮੀਦਵਾਰਾਂ ਨੇ ਵਿਨਰਜੀਤ ਗੋਲਡੀ ਦੀ ਅਗਵਾਈ 'ਚ ਦਾਖਲ ਕਰਵਾਏ ਨਾਮਜ਼ਦਗੀ ਪੱਤਰ <br/>

ਅਜੀਤ ਡੈਸਕ 17-05-2026
ਲੌਂਗੋਵਾਲ, 16 ਮਈ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਏ | ਵੱਖ-ਵੱਖ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਉਪਰੰਤ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ 'ਚ ਅਕਾਲੀ ਜਥੇ ਵਲੋਂ ਸਨਮਾਨ ਕੀਤਾ ਗਿਆ | ਪਾਰਟੀ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰਿਆ ਹੈ ਅਤੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੀ ਹੈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਲੌਂਗੋਵਾਲ ਵਿੱਚ ਅਕਾਲੀ ਦਲ ਬਾਦਲ ਦੇ ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ | ਸੂਬਾ ਆਗੂ ਗੁਰਮੀਤ ਸਿੰਘ ਲੱਲੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਵਾਰ ਜੋਗੀਨਾਥ ਭਾਈਚਾਰੇ ਨੂੰ ਵੀ ਟਿਕਟ ਦੇ ਕੇ ਮਾਣ ਬਖਸ਼ਿਆ ਹੈ | ਇਸ ਮੌਕੇ ਜ਼ਿਲਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਯੂਥ ਪ੍ਰਧਾਨ ਹਰਪਾਲ ਸਿੰਘ ਖਡਿਆਲ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਜਥੇਦਾਰ ਅਵਤਾਰ ਸਿੰਘ ਦੁੱਲਟ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਜਸਵਿੰਦਰ ਸਿੰਘ ਦੁੱਲਟ, ਰਣਜੀਤ ਸਿੰਘ ਕੂਕਾ, ਕਰਮ ਸਿੰਘ ਘੁੱਕ, ਗੋਗਾ ਸਿੰਘ ਦੁੱਲਟ, ਗਗਨ ਸਤੀਪੁਰਾ ਮੀਡੀਆ ਇੰਚਾਰਜ, ਠੇਕੇਦਾਰ ਜਗਸੀਰ ਸਿੰਘ, ਕਮਲ ਬਰਾੜ , ਅਵਤਾਰ ਸਿੰਘ ਦੁੱਲਟ ਆਦਿ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਚੋਣ ਅਬਜ਼ਰਵਰ ਕਮਲ ਕੁਮਾਰ ਗਰਗ ਨੇ ਆਰ. ਓ. ਦਫ਼ਤਰ ਸੁਨਾਮ 'ਚ ਕੰਮਕਾਜ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।