12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਾਰ ਐਸੋਸੀਏਸ਼ਨ ਧੂਰੀ ਲਈ 4 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ <br/>

ਅਜੀਤ ਡੈਸਕ 17-05-2026
ਧੂਰੀ, 16 ਮਈ (ਲਖਵੀਰ ਸਿੰਘ ਧਾਂਦਰਾ) - ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਧੂਰੀ ਲਈ 4 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ | ਇਸ ਗਰਾਂਟ ਦੇ ਮਿਲਣ ਨਾਲ ਵਕੀਲ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਬਾਰ ਐਸੋਸੀਏਸ਼ਨ ਧੂਰੀ ਦੇ ਮੈਂਬਰਾਂ ਨੇ ਇਸ ਫ਼ੈਸਲੇ ਨੂੰ ਵਕੀਲਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ | ਇਸ ਮੌਕੇ ਗੁਰਵਿੰਦਰ ਸਿੰਘ ਸਰਾਓ ਪ੍ਰਧਾਨ ਆਮ ਆਦਮੀ ਪਾਰਟੀ ਲੀਗਲ ਵਿੰਗ ਧੂਰੀ ਅਤੇ ਅਮਨਦੀਪ ਸਿੰਘ ਚਹਿਲ ਪ੍ਰਧਾਨ ਬਾਰ ਐਸੋ. ਧੂਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਖਵੀਰ ਸਿੰਘ ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਦਾ ਵਿਸ਼ੇਸ਼ ਧੰਨਵਾਦ ਕੀਤਾ | ਗੁਰਵਿੰਦਰ ਸਿੰਘ ਸਰਾਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹਨ | ਅਮਨਦੀਪ ਸਿੰਘ ਚਹਿਲ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਧੂਰੀ ਮੁੱਖ ਮੰਤਰੀ ਵਲੋਂ ਦਿੱਤੀ ਗਈ ਇਸ ਗਰਾਂਟ ਲਈ ਹਮੇਸ਼ਾ ਧੰਨਵਾਦੀ ਰਹੇਗੀ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਹੋਰ ਮੈਂਬਰਾਂ ਗੁਰਪ੍ਰੀਤ ਸਿੰਘ ਗਿੱਲ ਸੈਕਟਰੀ, ਸਰਫ਼ਰਾਜ਼ ਅਲੀ ਜੁਆਇੰਟ ਸੈਕਟਰੀ, ਸਤਿੰਦਰ ਸਿੰਘ ਖ਼ਜ਼ਾਨਚੀ, ਕੇਵਲ ਸਿੰਘ ਚਹਿਲ ਸਾਬਕਾ ਪ੍ਰਧਾਨ, ਬੀ.ਐਸ. ਹਰੀਕਾ ਮੀਤ ਪ੍ਰਧਾਨ ਲੀਗਲ ਵਿੰਗ ਆਮ ਆਦਮੀ ਪਾਰਟੀ, ਅਮਿਤ ਗਰਗ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਲੀਗਲ ਵਿੰਗ ਕੁਲਦੀਪ ਸਿੰਘ ਸੰਧੂ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ ਲੀਗਲ ਸੈਲ, ਹਰਸ਼ ਜਿੰਦਲ, ਗਾਂਧੀ ਸਿੰਘ ਐਡਵੋਕੇਟ, ਬਲਵਿੰਦਰ ਸਿੰਘ ਸੋਹੀ, ਅਮਨਜੀਤ ਸਿੰਘ ਭਸੌੜ, ਬਲਜੀਤ ਸਿੰਘ ਸਿੱਧੂ, ਰਜਨੀਸ਼ ਧੀਰ, ਐਸ.ਕੇ. ਸ਼ੋਰੀ, ਆਦਿ ਨੇ ਵੀ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸਰਾਹਨਾ ਕੀਤੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਇਆ |

ਪਿਛਲੀ ਖ਼ਬਰ ਵਿਦਿਆਰਥੀ ਸਕਾਲਰਸ਼ਿਪ ਟੈਸਟ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਪੰਜਾਬ ਭਰ 'ਚੋਂ 19ਵਾਂ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।