12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਦਿਆਰਥੀ ਸਕਾਲਰਸ਼ਿਪ ਟੈਸਟ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 17-05-2026
ਲਹਿਰਾਗਾਗਾ, 16 ਮਈ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਆਰਟਸ, ਸਾਇੰਸ ਐਂਡ ਕਾਮਰਸ ਖੋਖਰ ਕਲਾਂ ਵਲੋਂ 12ਵੀਂ ਦੇ ਪੇਪਰ ਦੇ ਚੁੱਕੇ ਵਿਦਿਆਰਥੀਆਂ ਲਈ ਕਰਵਾਏ ਗਏ ਵਿਦਿਆਰਥੀ ਸਕਾਲਰਸ਼ਿਪ ਯੋਗਤਾ ਟੈਸਟ ਦੇ ਨਤੀਜੇ ਐਲਾਨੇ ਗਏ | ਇਸ ਟੈਸਟ 'ਚ ਲਗਭਗ 550 ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਅਹੁਦੇਦਾਰਾਂ ਵਲੋਂ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਸਕਾਲਰਸ਼ਿਪ ਟੈਸਟ 'ਚ ਅਨਮੋਲ ਕੌਰ ਗੋਬਿੰਦਗੜ੍ਹ ਜੇਜੀਆਂ ਨੇ 100 'ਚੋਂ 83 ਅੰਕ ਪ੍ਰਾਪਤ ਕਰਕੇ ਸਿਖਰਲਾ ਸਥਾਨ ਹਾਸਿਲ ਕੀਤਾ ਅਤੇ 11,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਪ੍ਰਾਪਤ ਕੀਤੀ, ਜਦਕਿ ਅਮਿਤ ਸਿੰਘ ਛਾਜਲੀ ਨੇ 74 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ 5,100 ਰੁਪਏ ਦੀ ਨਕਦ ਇਨਾਮੀ ਰਾਸ਼ੀ ਪ੍ਰਾਪਤ ਕੀਤੀ | ਇਸੇ ਤਰ੍ਹਾਂ ਗੁਰਵੀਰ ਸਿੰਘ ਛਾਜਲੀ ਨੇ 72 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 3,100 ਰੁਪਏ ਦੀ ਨਕਦ ਇਨਾਮੀ ਰਾਸ਼ੀ ਪ੍ਰਾਪਤ ਕੀਤੀ | ਕਾਲਜ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ |

ਪਿਛਲੀ ਖ਼ਬਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਬਾਰ ਐਸੋਸੀਏਸ਼ਨ ਧੂਰੀ ਲਈ 4 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।