12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 17-05-2026
ਮਲੇਰਕੋਟਲਾ, 16 ਮਈ (ਮੁਹੰਮਦ ਹਨੀਫ਼ ਥਿੰਦ)-ਡਵੀਜ਼ਨ ਮਲੇਰਕੋਟਲਾ ਵਿਖੇ ਪੀ.ਐੱਸ.ਪੀ.ਸੀ.ਐੱਲ. ਦੇ ਦਫ਼ਤਰ ਵਿਖੇ ਮੁਲਾਜ਼ਮਾਂ ਵਲੋਂ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੀਟਿੰਗ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੀਟਿੰਗ ਵਿਚ ਸਰਬ ਸਾਥੀਆਂ ਨੇ ਮੰਗ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ 17-07-2020 ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਪਰ ਧੱਕੇ ਨਾਲ ਕੇਂਦਰ ਦਾ 7ਵਾਂ ਪੇਅ-ਕਮਿਸ਼ਨ ਲਾਗੂ ਕੀਤਾ ਗਿਆ ਹੈ ਜਿਸ ਨਾਲ ਮੁਲਾਜ਼ਮਾਂ ਦੀ ਤਨਖ਼ਾਹ ਦੇ ਵਿਚ 50 ਫ਼ੀਸਦੀ ਤੱਕ ਘਾਟਾ ਕਰ ਦਿੱਤਾ ਹੈ, ਜੋ ਕਿ ਲੇਬਰ ਕਾਨੂੰਨ ਦੀ ਸ਼ਰੇਆਮ ਘੋਰ ਉਲੰਘਣਾ ਕਰਕੇ ਸਰਕਾਰ ਵੱਲੋਂ ਧੱਕਾ ਕੀਤਾ ਗਿਆ ਹੈ | ਮੁਲਾਜ਼ਮ ਸਾਥੀਆਂ ਨੇ ਕਿਹਾ ਕਿ ਜੇਕਰ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਹੋਵੇਗੀ | ਅੱਜ ਦੀ ਇਸ ਮੀਟਿੰਗ ਵਿਚ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਜਿਸ ਵਿਚ ਜਗਸੀਰ ਸਿੰਘ ਨੂੰ ਡਵੀਜ਼ਨ ਪ੍ਰਧਾਨ, ਸਮਸ਼ੇਰ ਸਿੰਘ ਸਕੱਤਰ, ਪ੍ਰਦੀਪ ਸ਼ਰਮਾ ਕੈਸ਼ੀਅਰ, ਗੁਰਦੀਪ ਸਿੰਘ ਤੇ ਅੰਮਿ੍ਤ ਚੀਮਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਅਤੇ ਧੂਰੀ ਡਵੀਜ਼ਨ ਦੇ ਸਾਥੀਆਂ ਨਾਲ ਵੀ ਮੀਟਿੰਗ ਕੀਤੀ ਗਈ |

ਪਿਛਲੀ ਖ਼ਬਰ ਮਨਰੇਗਾ ਕਾਨੂੰਨ ਨੂੰ ਬਹਾਲ ਕਰਨ ਸੰਬੰਧੀ ਬੀ. ਡੀ. ਪੀ. ਓ. ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਵਿਦਿਆਰਥੀ ਸਕਾਲਰਸ਼ਿਪ ਟੈਸਟ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।