13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡਾ. ਜਵੰਧਾ ਵਲੋਂ ਪਿੰਡ ਹਰੇੜੀ ਦੇ ਵਿਕਾਸ ਸੰਬੰਧੀ ਪਿੰਡ ਵਾਸੀਆਂ ਨਾਲ ਮੀਟਿੰਗ

ਅਜੀਤ ਡੈਸਕ 17-05-2026
ਸੰਗਰੂਰ, 16 ਮਈ ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਸਹੂਲਤਾਂ ਪਹੁੰਚਾਉਣ ਦੀ ਲੜੀ ਤਹਿਤ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਅੱਜ ਵਿਸ਼ੇਸ਼ ਤੌਰ 'ਤੇ ਪਿੰਡ ਹਰੇੜੀ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਅਤੇ ਵੱਡੀ ਗਿਣਤੀ 'ਚ ਇਕੱਠੇ ਹੋਏ ਪਿੰਡ ਵਾਸੀਆਂ ਨਾਲ ਪਿੰਡ ਦੇ ਸਰਵਪੱਖੀ ਵਿਕਾਸ ਬਾਰੇ ਵਿਸਤਾਰ ਨਾਲ ਚਰਚਾ ਕੀਤੀ | ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਚੇਅਰਮੈਨ ਜਵੰਧਾ ਨੂੰ ਪਿੰਡ ਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ | ਚਰਚਾ ਦਾ ਮੁੱਖ ਕੇਂਦਰ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਮੁਰੰਮਤ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਗੰਦੇ ਪਾਣੀ ਦੇ ਨਿਕਾਸ ਲਈ ਛੱਪੜਾਂ ਦਾ ਨਵੀਨੀਕਰਨ ਅਤੇ ਸਿਹਤ ਸਹੂਲਤਾਂ ਰਿਹਾ | ਸਰਪੰਚ ਸੁਖਦੇਵ ਸਿੰਘ ਨੇ ਪਿੰਡ ਵਿਚ ਚੱਲ ਰਹੇ ਮੌਜੂਦਾ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਅਤੇ ਆਉਣ ਵਾਲੇ ਸਮੇਂ ਲਈ ਲੋੜੀਂਦੇ ਫ਼ੰਡਾਂ ਅਤੇ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ | ਸਰਪੰਚ ਸੁਖਦੇਵ ਸਿੰਘ ਅਤੇ ਪਿੰਡ ਦੀ ਪੰਚਾਇਤ ਨੇ ਚੇਅਰਮੈਨ ਜਵੰਧਾ ਦਾ ਪਿੰਡ ਪਹੁੰਚਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਉੱਚ ਅਹੁਦੇਦਾਰ ਸਿੱਧਾ ਪਿੰਡ ਦੀ ਸੱਥ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਿਹਾ ਹੈ | ਇਸ ਮੌਕੇ ਮੌਜੂਦ ਰਹੇ ਸੁਖਦੇਵ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਮਹਿੰਦਰ ਸਿੰਘ, ਹਰਵਿੰਦਰ ਸਿੰਘ, ਚਮਕੌਰ ਸਿੰਘ, ਸਤਿਗੁਰ ਸਿੰਘ, ਮੱਖਣ ਸਿੰਘ, ਐਡਵੋਕੇਟ ਸੰਦੀਪ ਸਿੰਘ, ਓਮਕਾਰ ਸਿੰਘ ਮੈਂਬਰ, ਕਾਲਾ ਸਿੰਘ, ਤਰਨ ਸਿੰਘ ਅਤੇ ਜਸਵੰਤ ਸਿੰਘ |
ਪਿਛਲੀ ਖ਼ਬਰ ਜੀਵਨ ਧਾਰਾ ਮੁਕਤੀ ਕੇਂਦਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਸਰਟੀਫਿਕੇਟ ਅੱਪਡੇਟ ਨਾ ਹੋਣ ਦਾ ਬਹਾਨਾ ਲਾ ਕੇ ਪੈਨਸ਼ਨਾਂ ਰੋਕਣੀਆਂ ਨਿੰਦਣਯੋਗ - ਜੈਦੇਵ ਸਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।