13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪ੍ਰਸ਼ੋਤਮ ਲਾਲ ਸਿੰਗਲਾ ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਸਕੱਤਰ ਨਿਯੁਕਤ

ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਨਵ-ਨਿਯੁਕਤ ਸੂਬਾ ਸਕੱਤਰ ਸ੍ਰੀ ਪ੍ਰਸ਼ੋਤਮ ਲਾਲ ਸਿੰਗਲਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਧਾਨ ਰਾਜਕੁਮਾਰ ਗੋਇਲ ਅਤੇ ਹੋਰ ਆਗੂ | ਤਸਵੀਰ: ਕੇਵਲ ਸਿੰਗਲਾ <br/> 17-05-2026
ਮੂਨਕ, 16 ਮਈ (ਕੇਵਲ ਸਿੰਗਲਾ) - ਮੂਨਕ ਦੇ ਉੱਘੇ ਵਪਾਰੀ ਸ੍ਰੀ ਪ੍ਰਸ਼ੋਤਮ ਲਾਲ ਸਿੰਗਲਾ ਨੂੰ ਕੱਚਾ ਆੜ੍ਹਤੀ ਐਸੋਸੀਏਸ਼ਨ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਮੂਨਕ ਦੇ ਆੜ੍ਹਤੀਆਂ ਅਤੇ ਵੱਖ-ਵੱਖ ਵਪਾਰਕ ਅਦਾਰਿਆਂ ਦੇ ਆਗੂਆਂ ਵੱਲੋਂ ਖ਼ੁਸ਼ੀ ਪ੍ਰਗਟ ਕੀਤੀ ਗਈ | ਇਸ ਮੌਕੇ ਮੂਨਕ ਦੇ ਆੜ੍ਹਤੀ ਵਰਗ ਵੱਲੋਂ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਜਸਵਿੰਦਰ ਸਿੰਘ ਰਾਣਾ ਅਤੇ ਮੁੱਖ ਸਰਪ੍ਰਸਤ ਸ੍ਰੀ ਰਵਿੰਦਰ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਨੇ ਕਿਹਾ ਕਿ ਇਹ ਮੂਨਕ ਦੇ ਸਮੂਹ ਆੜ੍ਹਤੀਆਂ ਲਈ ਮਾਣ ਅਤੇ ਫ਼ਖ਼ਰ ਵਾਲੀ ਗੱਲ ਹੈ | ਅਨਾਜ ਮੰਡੀ ਮੂਨਕ ਵਿਖੇ ਕਰਵਾਏ ਗਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੱਚਾ ਆੜ੍ਹਤੀ ਐਸੋਸੀਏਸ਼ਨ ਮੂਨਕ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਵੱਲੋਂ ਨਵ-ਨਿਯੁਕਤ ਸੂਬਾ ਸਕੱਤਰ ਸ੍ਰੀ ਪ੍ਰਸ਼ੋਤਮ ਲਾਲ ਸਿੰਗਲਾ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸ੍ਰੀ ਪ੍ਰਸ਼ੋਤਮ ਲਾਲ ਸਿੰਗਲਾ ਨੇ ਸੂਬਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਮੂਹ ਆੜ੍ਹਤੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੋਹਰੀ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸੂਬਾ ਐਸੋਸੀਏਸ਼ਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਸਮਾਗਮ ਦੌਰਾਨ ਆੜ੍ਹਤੀ ਐਸੋਸੀਏਸ਼ਨ ਮੂਨਕ ਦੇ ਪ੍ਰਧਾਨ ਰਾਜਕੁਮਾਰ ਗੋਇਲ, ਸਰਪ੍ਰਸਤ ਤਰਸੇਮ ਚੰਦ ਜਿੰਦਲ, ਸਾਬਕਾ ਵਾਈਸ ਚੇਅਰਮੈਨ ਦੀਪਕ ਸਿੰਗਲਾ,ਧਰਮਪਾਲ ਸਿੰਗਲਾ, ਲੱਕੀ ਸਿੰਗਲਾ, ਕਿਰਨ ਕੁਮਾਰ, ਰਾਜ ਗੋਇਲ, ਅਜੈ ਸਿੰਗਲਾ, ਦੀਪਕ ਗਰਗ, ਲਾਡੀ ਸਿੰਗਲਾ, ਡਿੰਪਲ ਗੋਇਲ, ਸ਼ੈਟੀ ਸਿੰਗਲਾ, ਵਿਨੈ ਕੁਮਾਰ, ਸੁਰਿੰਦਰ ਕੁਮਾਰ, ਦੀਪਕ ਕੁਮਾਰ ਬਾਂਸਲ ਅਤੇ ਵਿਜੇ ਕੁਮਾਰ ਜੈਨ ਸਮੇਤ ਹੋਰ ਆੜ੍ਹਤੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਡਿਗਰੀ ਕਾਲਜ ਵਿਖੇ ਬੀ.ਐਸ.ਸੀ. ਐਗਰੀਕਲਚਰ (ਆਨਰਜ਼) 'ਚ ਦਾਖ਼ਲੇ ਸ਼ੁਰੂ ਅਗਲੀ ਖ਼ਬਰ 'ਯੂਨਾਈਟਿਡ ਡਾਕਟਰਜ਼ ਫ਼ਰੰਟ' ਵਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।