13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਕਾਲ ਡਿਗਰੀ ਕਾਲਜ ਵਿਖੇ ਬੀ.ਐਸ.ਸੀ. ਐਗਰੀਕਲਚਰ (ਆਨਰਜ਼) 'ਚ ਦਾਖ਼ਲੇ ਸ਼ੁਰੂ

ਅਜੀਤ ਡੈਸਕ 17-05-2026
ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਅਕਾਦਮਿਕ ਸੈਸ਼ਨ 2026-27 ਲਈ ਬੀ.ਐਸ.ਸੀ. ਐਗਰੀਕਲਚਰ (ਆਨਰਜ਼) ਦੇ ਦਾਖ਼ਲੇ ਸ਼ੁਰੂ ਹੋ ਗਏ ਹਨ | ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਅਤੇ 'ਪੰਜਾਬ ਸਟੇਟ ਕੌਂਸਲ ਫ਼ਾਰ ਐਗਰੀਕਲਚਰਲ ਐਜੂਕੇਸ਼ਨ' (ਪੰਜਾਬ ਸਰਕਾਰ) ਵੱਲੋਂ ਪ੍ਰਵਾਨਿਤ ਇਸ ਕੋਰਸ ਪ੍ਰਤੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਪ੍ਰੈਕਟੀਕਲ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਕਾਲਜ ਕੋਲ ਕਈ ਏਕੜ ਦਾ ਵਿਸ਼ਾਲ ਫਾਰਮ, ਆਧੁਨਿਕ ਪੌਲੀ ਹਾਊਸ ਅਤੇ ਟਰੈਕਟਰਾਂ ਸਮੇਤ ਖੇਤੀਬਾੜੀ ਦੇ ਸਾਰੇ ਨਵੀਨਤਮ ਸੰਦ ਮੌਜੂਦ ਹਨ | ਇੱਥੇ ਪੜ੍ਹਾਈ (ਭਾਰਤੀ ਖੇਤੀ ਖੋਜ ਪ੍ਰੀਸ਼ਦ) ਦੇ ਸਿਲੇਬਸ ਅਨੁਸਾਰ ਕਰਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਹੋ ਸਕਣ | ਕਾਲਜ ਵਿੱਚ ਅਤਿ-ਆਧੁਨਿਕ ਲੈਬਾਰਟਰੀਆਂ, ਵਿਸ਼ਾਲ ਲਾਇਬ੍ਰੇਰੀ ਅਤੇ ਲੜਕੇ-ਲੜਕੀਆਂ ਲਈ ਵੱਖ-ਵੱਖ ਹੋਸਟਲ ਦੀ ਸਹੂਲਤ ਵੀ ਉਪਲਬਧ ਹੈ | ਇਸ ਚਾਰ ਸਾਲਾ ਡਿਗਰੀ ਕੋਰਸ ਵਿੱਚ ਦਾਖ਼ਲਾ ਲੈਣ ਲਈ ਵਿਦਿਆਰਥੀ ਦਾ 10+2 (ਮੈਡੀਕਲ/ਨਾਨ-ਮੈਡੀਕਲ ਜਾਂ ਐਗਰੀਕਲਚਰ) ਪਾਸ ਹੋਣਾ ਲਾਜ਼ਮੀ ਹੈ | ਜ਼ਿਕਰਯੋਗ ਹੈ ਕਿ ਕਾਲਜ ਵਿੱਚ 'ਡਿਪਲੋਮਾ ਇਨ ਐਗਰੀਕਲਚਰ' ਦਾ ਕੋਰਸ ਪਹਿਲਾਂ ਹੀ ਸਫਲਤਾਪੂਰਵਕ ਚੱਲ ਰਿਹਾ ਹੈ |
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ <br/> ਅਗਲੀ ਖ਼ਬਰ ਪ੍ਰਸ਼ੋਤਮ ਲਾਲ ਸਿੰਗਲਾ ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।