07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿੰਗਲਾ ਨੇ ਗੁਰਤੇਜ ਕੌਰ ਤੇ ਹਰਪ੍ਰੀਤ ਸਿੰਘ ਬਾਜਵਾ ਦੇ ਦਫ਼ਤਰਾਂ ਦਾ ਕੀਤਾ ਉਦਘਾਟਨ <br/>

ਅਜੀਤ ਡੈਸਕ 23-05-2026
ਭਵਾਨੀਗੜ੍ਹ, 22 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਆਮ ਆਦਮੀ ਪਾਰਟੀ ਹਰ ਫ਼ਰੰਟ 'ਤੇ ਫ਼ੇਲ੍ਹ ਹੋਣ ਕਾਰਨ, ਪੰਜਾਬ ਦੇ ਲੋਕ ਇਸ ਨੂੰ ਚੱਲਦਾ ਕਰਨ ਲਈ ਕਾਹਲੇ ਹੋ ਰਹੇ ਹਨ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵਾਰਡ ਨੰਬਰ 4 'ਚ ਗੁਰਤੇਜ ਕੌਰ ਦੇ ਦਫ਼ਤਰ ਦਾ ਉਦਘਾਟਨ ਕਰਦਿਆਂ ਉਨ੍ਹਾਂ ਦੇ ਹੱਕ 'ਚ ਚੋਣ ਮੀਟਿੰਗ ਦੌਰਾਨ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ 'ਆਪ' ਦੀ ਵਿਧਾਇਕਾ ਵਲੋਂ ਕਾਂਗਰਸ ਦੇ ਕੌਂਸਲਰਾਂ 'ਤੇ ਦਬਾਅ ਬਣਾ ਕੇ ਵਧੀਆ ਚੱਲ ਰਹੇ ਕੰਮਾਂ ਦੌਰਾਨ ਕੌਂਸਲਰਾਂ ਨੂੰ 'ਆਪ' 'ਚ ਸ਼ਾਮਿਲ ਕਰਕੇ ਆਪਣਾ ਪ੍ਰਧਾਨ ਬਣਾਇਆ, ਹੁਣ ਰਹਿੰਦੇ ਕੰਮ ਜੋ ਵਿਧਾਇਕਾ ਦੀ ਨਾਕਾਮੀ ਨਾਲ ਨਾ ਹੋਏ, ਬਾਰੇ ਮੇਰੇ 'ਤੇ ਬਿਨਾਂ ਵਜ੍ਹਾ ਦੋਸ਼ ਲਗਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਹਮੇਸ਼ਾ ਕੰਮਾਂ ਨੂੰ ਪਹਿਲ ਦੇ ਕੇ ਸੰਗਰੂਰ ਅਤੇ ਭਵਾਨੀਗੜ੍ਹ ਦਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ | 'ਆਪ' ਸਰਕਾਰ ਵਲੋਂ ਕੋਈ ਵੀ ਕੰਮ ਨਾ ਹੋਣ ਕਾਰਨ ਲੋਕ ਇਸ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਹੋ ਰਹੇ ਹਨ | ਉਨ੍ਹਾਂ ਸ਼ਹਿਰ ਦੇ ਵਿਕਾਸ ਲਈ ਗੁਰਤੇਜ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਸੱਦਾ ਦਿੱਤਾ | ਇਸ ਮੌਕੇ ਸਾਬਕਾ ਕੌਂਸਲਰ ਗੁਰਤੇਜ ਸਿੰਘ, ਗੁਰਪ੍ਰੀਤ ਸਿੰਘ ਕੰਧੋਲਾ, ਜੱਜ ਬਾਲਦੀਆ, ਸੁਖਵਿੰਦਰ ਸਿੰਘ ਸਕਰੌਦੀ, ਰਣਜੀਤ ਸਿੰਘ ਤੂਰ, ਪਰਦੀਪ ਕੱਦ, ਜਗਤਾਰ ਸ਼ਰਮਾਂ, ਮੰਗਤ ਸ਼ਰਮਾਂ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ | ਇਸ ਤੋਂ ਇਲਾਵਾ ਸ੍ਰੀ ਸਿੰਗਲਾ ਨੇ ਵਾਰਡ ਨੰਬਰ 11 ਤੋਂ ਕਾਂਗਰਸ ਦੇ ਉਮੀਦਵਾਰ ਹਰਪ੍ਰੀਤ ਸਿੰਘ ਬਾਜਵਾ ਦਫ਼ਤਰ ਦਾ ਵੀ ਉਦਘਾਟਨ ਕਰਦਿਆਂ ਵੋਟਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਵਫ਼ਦ ਖ਼ਜ਼ਾਨਾ ਅਫ਼ਸਰ ਨੂੰ ਮਿਲਿਆ <br/> ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੱਲ੍ਹ ਕੀਤੇ ਜਾ ਰਹੇ ਪੰਥਕ ਇਕੱਠ 'ਚ ਹਲਕਾ ਦਿੜ੍ਹਬਾ ਤੋਂ ਸੰਗਤਾਂ ਦੀਆਂ ਜਾਣਗੀਆਂ 8 ਬੱਸਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।