07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਐਸ. ਐਚ. ਓ. ਖਨੌਰੀ ਯੋਗੇਸ਼ ਗਰਗ ਨੂੰ ਤੀਜੀ ਵਾਰ ਡਿਸਕ ਨਾਲ ਕੀਤਾ ਸਨਮਾਨਿਤ <br/>

ਅਜੀਤ ਡੈਸਕ 23-05-2026
ਖਨੌਰੀ, 22 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵਲੋਂ ਪੁਲਿਸ ਵਿਭਾਗ ਵਿਚ ਸ਼ਾਨਦਾਰ ਕਾਰਗੁਜ਼ਾਰੀ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੀਤੇ ਗਏ ਉਤਕਿ੍ਸ਼ਟ ਕੰਮਾਂ ਦੇ ਮੱਦੇਨਜ਼ਰ ਐਸ. ਐਚ. ਓ. ਖਨੌਰੀ ਯੋਗੇਸ਼ ਗਰਗ ਨੂੰ ਤੀਜੀ ਵਾਰ ਡਿਸਕ ਨਾਲ ਸਨਮਾਨਿਤ ਕੀਤਾ | ਇਸ ਮੌਕੇ ਐਸ. ਐਸ. ਪੀ. ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਦੀ ਮਿਹਨਤ, ਇਮਾਨਦਾਰੀ ਤੇ ਲੋਕ ਸੇਵਾ ਪ੍ਰਤੀ ਸਮਰਪਣ ਹੀ ਵਿਭਾਗ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਕਿਹਾ ਕਿ ਐਸ. ਐਚ. ਓ. ਯੋਗੇਸ਼ ਗਰਗ ਵਲੋਂ ਆਪਣੇ ਫ਼ਰਜ਼ਾਂ ਨੂੰ ਬੜੀ ਜ਼ਿੰਮੇਵਾਰੀ ਨਾਲ ਨਿਭਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ | ਐਸ. ਐਚ. ਓ. ਖਨੌਰੀ ਯੋਗੇਸ਼ ਗਰਗ ਨੇ ਇਸ ਸਨਮਾਨ ਲਈ ਐਸ. ਐਸ. ਪੀ. ਸੰਗਰੂਰ ਤੇ ਪੁਲਿਸ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ |

ਪਿਛਲੀ ਖ਼ਬਰ ਨਾਮਵਰ ਆੜ੍ਹਤੀ ਆਪਣੇ ਪਰਿਵਾਰ ਤੇ ਹੋਰ ਸਾਥੀਆਂ ਸਮੇਤ 'ਆਪ' ਸ਼ਾਮਿਲ <br/> ਅਗਲੀ ਖ਼ਬਰ ਜਨਮ ਦਿਨ ਬਿਰਧ ਆਸ਼ਰਮ 'ਚ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।