02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼

ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੇ ਉੱਪਲੀ ਫਾਟਕਾਂ ਨਜ਼ਦੀਕ ਰੇਲਵੇ ਟਰੈਕ ਦੀ ਝਾੜੀਆਂ ਕੋਲੋਂ ਇੱਕ ਅਣਪਛਾਤੇ ਵਿਅਕਤੀ ਦਾ ਮਿ੍ਤਕ ਸਰੀਰ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਲਾਲ ਸਿੰਘ, ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਲਾਸ਼ ਕਾਫ਼ੀ ਪੁਰਾਣੀ ਹਾਲਤ ਵਿੱਚ ਮਿਲੀ ਹੈ | ਮਿ੍ਤਕ ਦੇ ਲਾਲ ਅਤੇ ਸਫੈਦ ਰੰਗ ਦੀ ਚੈੱਕਦਾਰ ਕਮੀਜ਼ ਅਤੇ ਨੀਲੇ ਰੰਗ ਦੀ ਜੀਨਸ ਪੈਂਟ ਪਾਈ ਹੋਈ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਦੀ ਟੀਮ ਮੌਕੇ 'ਤੇ ਪੁੱਜੀ ਅਤੇ ਉਸ ਨੇ ਜਾਂਚ ਆਰੰਭ ਕਰ ਦਿੱਤੀ ਹੈ | ਮਿ੍ਤਕ ਦੀ ਪਹਿਚਾਣ ਲਈ ਉਸ ਦਾ ਮਿ੍ਤਕ ਸਰੀਰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਗਈ ਹੈ | ਪੁਲਿਸ ਨੇ ਅਪੀਲ ਕੀਤੀ ਕਿ ਮਿ੍ਤਕ ਨੂੰ ਜੇ ਕੋਈ ਪਹਿਚਾਣਦਾ ਹੈ ਤਾਂ ਤੁਰੰਤ ਥਾਣਾ ਜੀ.ਆਰ.ਪੀ. ਨਾਲ ਸੰਪਰਕ ਕਰੋ |
ਪਿਛਲੀ ਖ਼ਬਰ ਆਦਰਸ਼ ਸਕੂਲ ਮੁਲਾਜ਼ਮਾਂ ਵਲੋਂ 31 ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ <br/> ਅਗਲੀ ਖ਼ਬਰ ਚੇਅਰਪਰਸਨ ਦੇ ਪਤੀ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ 6 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।