04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਧੂਰੀ ਸ਼ਹਿਰ ਦੇ 21 ਵਾਰਡਾਂ 'ਚ 'ਆਪ' ਉਮੀਦਵਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ- ਐਡਵੋਕੇਟ ਸਰਾਓ <br/>

ਅਜੀਤ ਡੈਸਕ 24-05-2026
ਧੂਰੀ, 23 ਮਈ (ਲਖਵੀਰ ਸਿੰਘ ਧਾਂਦਰਾ) - ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਹਲਕਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਸਰਾਓ ਨੇ ਗੱਲਬਾਤ ਕਰਦਿਆਂ ਨਗਰ ਕੌਂਸਲ ਚੋਣਾਂ 'ਚ ਵੋਟਰਾਂ ਨੂੰ ਆਮ ਆਦਮੀ ਦੇ ਹੱਕ 'ਚ ਵੋਟਾਂ ਪਾ ਕੇ ਪੰਜਾਬ 'ਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਗਤੀ ਦੇਣ ਦੀ ਵਕਾਲਤ ਕੀਤੀ ਹੈ | ਉਨ੍ਹਾਂ ਹਲਕਾ ਧੂਰੀ ਦੀ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਜਿਸ ਤਰ੍ਹਾਂ ਹਲਕਾ ਧੂਰੀ 'ਚ ਦਿਨ-ਰਾਤ ਇੱਕ ਕਰਕੇ ਤਾਬੜਤੋੜ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਤਹਿਤ ਸ਼ਹਿਰ ਦੇ 21 ਵਾਰਡਾਂ 'ਚ 'ਆਪ' ਉਮੀਦਵਾਰ ਸਪਸ਼ਟ ਅਤੇ ਹੰੂਝਾ ਫੇਰ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਓ.ਐੱਸ.ਡੀ. ਸੁਖਬੀਰ ਸਿੰਘ ਵਲੋਂ ਧੂਰੀ ਦੇ ਵੱਖ-ਵੱਖ ਵਾਰਡਾਂ 'ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਬਾਰੇ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧੂਰੀ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਸੁੱਖੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹਿੰਦੇ ਹਨ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੇ ਹਨ |

ਪਿਛਲੀ ਖ਼ਬਰ ਢੀਂਡਸਾ ਨੇ ਕਰੀਬ ਇਕ ਦਰਜਨ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਜੱਸੀ ਮੰਨਵੀ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।