17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਪੰਜਾਬੀ ਨਹੀਂ ਬਖ਼ਸ਼ਣਗੇ - ਦਲਵੀਰ ਸਿੰਘ ਢਿੱਲੋਂ <br/>

ਅਜੀਤ ਡੈਸਕ 28-05-2026
ਧੂਰੀ, 27 ਮਈ (ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਧੂਰੀ ਦੌਰੇ 'ਤੇ ਆਏ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਵਿਵਹਾਰ ਨੂੰ ਬਹੁਤ ਹੀ ਸ਼ਰਮਨਾਕ ਅਤੇ ਗੈਰ-ਜ਼ਿੰਮੇਵਾਰ ਕਰਾਰ ਦਿੰਦੇ ਹੋਏ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਉਜ਼ ਨੇ ਸਚਾਈ ਸਾਹਮਣੇ ਰੱਖ ਦਿੱਤੀ ਹੈ ਕਿ ਕਿਸ ਤਰ੍ਹਾਂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਗਈ ਅਤੇ ਕੇਂਦਰੀ ਏਜੰਸੀਆਂ ਦੇ ਨਾਂ 'ਤੇ ਖੁੱਲ੍ਹੀਆਂ ਧਮਕੀਆਂ ਦੇ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ | ਇਹ ਸਿਰਫ਼ ਇੱਕ ਵਿਅਕਤੀ ਦਾ ਅਹੰਕਾਰ ਨਹੀਂ, ਸਗੋਂ ਕੇਂਦਰ ਦੀ ਤਾਨਾਸ਼ਾਹੀ ਸੋਚ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਆਪਣੀ ਪੰਜਾਬ ਪੁਲਿਸ ਦੇ ਨਾਲ ਡਟ ਕੇ ਖੜ੍ਹਾ ਹੈ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾ ਰਹੇ ਹਰ ਪੁਲਿਸ ਕਰਮਚਾਰੀ ਦਾ ਸਮਰਥਨ ਕਰਦਾ ਹੈ | ਉਨ੍ਹਾਂ ਰਵਨੀਤ ਸਿੰਘ ਬਿੱਟੂ ਨੂੰ ਸਪਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਤੁਰੰਤ ਬੰਦ ਕੀਤੀਆਂ ਜਾਣ, ਨਹੀਂ ਤਾਂ ਪੰਜਾਬ ਦੇ ਲੋਕ ਜਵਾਬ ਦੇਣ ਲਈ ਤਿਆਰ ਹਨ |

ਪਿਛਲੀ ਖ਼ਬਰ ਢੀਂਡਸਾ ਪਰਿਵਾਰ ਦਾ ਜਨਤਕ ਆਧਾਰ ਅੱਜ ਵੀ ਮਾਲਵਾ ਖ਼ਿੱਤੇ 'ਚ ਬਰਕਰਾਰ- ਰਿਪੂ ਢਿੱਲੋਂ <br/> ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦੇ ਦੂਜੇ ਦਿਨ ਭਗਤਾਂ ਨੇ ਲਿਆ ਧਾਰਮਿਕ ਰਸ ਦਾ ਆਨੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।