15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਿੱਤ ਮੰਤਰੀ ਚੀਮਾ ਨੇ ਨਗਰ ਕੌਂਸਲ ਚੋਣਾਂ 'ਚ 'ਆਪ' ਦੀ ਹੋਈ ਸ਼ਾਨਦਾਰ ਜਿੱਤ 'ਤੇ ਕੀਤਾ ਤਸੱਲੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 30-05-2026
ਸੰਗਰੂਰ, 29 ਮਈ (ਧੀਰਜ ਪਸੋਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਵਿਚ ਧੂਰੀ, ਸੁਨਾਮ, ਲੌਂਗੋਵਾਲ ਅਤੇ ਭਵਾਨੀਗੜ੍ਹ ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ | ਸ਼੍ਰੀ ਚੀਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ ਹੈ | ਸ੍ਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਕਸਬਿਆਂ ਵਿਚ ਨਵੀਆਂ ਨਗਰ ਕੌਂਸਲ ਬਾਡੀਆਂ ਦਾ ਗਠਨ ਹੋਣ ਨਾਲ ਵਿਕਾਸ ਦੇ ਕੰਮਾਂ ਵਿਚ ਹੋਰ ਤੇਜ਼ੀ ਆਵੇਗੀ | ਸ੍ਰੀ ਚੀਮਾ ਨੇ ਕਿਹਾ ਕਿ ਸੂਝਵਾਨ ਵੋਟਰਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਾਸੀਆਂ ਦੀ ਸੇਵਾ ਕਰ ਰਹੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲਗਾ ਦਿੱਤੀ ਹੈ ਅਤੇ ਇਹ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਸਥਾਪਿਤ ਹੋਣ ਦਾ ਸੰਕੇਤ ਹੈ | ਸ੍ਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 2022 ਵਿਚ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ, ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸਿਹਤ ਬੀਮਾ ਯੋਜਨਾ ਵਰਗੇ ਅਨੇਕਾਂ ਲੋਕ ਭਲਾਈ ਦੇ ਉਹ ਕੰਮ ਕੀਤੇ ਹਨ ਜਿਨ੍ਹਾਂ ਦਾ ਕੋਈ ਵਾਅਦਾ ਵੀ ਨਹੀਂ ਕੀਤਾ ਗਿਆ ਸੀ | ਆਪ ਸਰਕਾਰ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਪਤੀ ਦੀ ਕੱੁਟਮਾਰ ਉਪਰੰਤ ਪਤਨੀ ਦੇ ਗਰਭ ਵਿਚ ਪਲ ਰਹੇ ਬੱਚੇ ਦੀ ਮੌਤ, ਪਰਚਾ ਦਰਜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ 2 ਜੂਨ ਦੇ ਧਰਨੇ ਨੂੰ ਲੈ ਕੇ ਬੀ.ਕੇ.ਯੂ. ਰਾਜੇਵਾਲ ਵਲੋਂ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।