17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਆਪ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਬਣਾਇਆ ਪ੍ਰਚਾਰ ਦਾ ਅੱਡਾ <br/>

ਅਜੀਤ ਡੈਸਕ 31-05-2026
ਸੰਗਰੂਰ, 30 ਮਈ (ਧੀਰਜ ਪਸੋਰੀਆ) - ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋਈ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੂੰ ਚਾਰ ਪੰਨਿਆਂ ਦਾ ਪੈਂਫ਼ਲੈਟ ਵੰਡਿਆ ਗਿਆ | ਇਸ ਪੈਂਫਲੈਟ ਦਾ ਹੈਡਿੰਗ ਸੀ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ | ਇਸ ਪੈਂਫ਼ਲਿਟ ਦੇ ਦੋ ਪੰਨੇ ਸਿੱਖਿਆ ਨਾਲ ਸੰਬੰਧਿਤ ਸਨ ਅਤੇ ਅਗਲੇ ਦੋ ਪੰਨਿਆਂ ਉਪਰ ਸਤਿਕਾਰ ਯੋਜਨਾ, ਸੜਕਾਂ ਅਤੇ ਪੁਲਾਂ ਦੇ ਨਿਰਮਾਣ, ਬੀਮਾ ਯੋਜਨਾ, ਮੁਫ਼ਤ ਬਿਜਲੀ ਬਿੱਲ, ਨਿਵੇਸ਼, ਸਰਕਾਰੀ ਨੌਕਰੀਆਂ, ਸੜਕ ਸੁਰੱਖਿਆ ਫੋਰਸ, ਗੈਂਗਸਟਰ ਗਿ੍ਫ਼ਤਾਰ ਆਦਿ ਦੇ ਵੇਰਵੇ ਦਰਜ ਕੀਤੇ ਗਏ ਸਨ ਜਿਨ੍ਹਾਂ ਦਾ ਸਕੂਲੀ ਸਿੱਖਿਆ ਨਾਲ ਦੂਰ ਦਾ ਵੀ ਵਾਸਤਾ ਨਹੀਂ ਸੀ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪੈੱ੍ਰਸ ਸਕੱਤਰ ਕਰਨੈਲ ਸਿੰਘ ਫਲੋਰ ਨੇ ਕਿਹਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਆਪਣੇ ਪ੍ਰਚਾਰ ਦਾ ਅੱਡਾ ਬਣਾਇਆ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ ਜੋ ਕਿ ਅਤਿ ਨਿੰਦਣਯੋਗ ਹੈ | ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਵੱਲੋਂ ਸੈਸ਼ਨ ਦੇ ਦੋ ਮਹੀਨੇ ਬੀਤਣ ਦੇ ਬਾਵਜੂਦ ਵੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੂਰੀਆਂ ਕਿਤਾਬਾਂ ਨਹੀਂ ਭੇਜੀਆਂ ਗਈਆਂ | ਸਕੂਲਾਂ ਦੇ ਅੱਧੇ ਤੋਂ ਵੱਧ ਅਧਿਆਪਕ ਗੈਰ ਵਿੱਦਿਅਕ ਕੰਮਾਂ ਵਿੱਚ ਲਗਾਏ ਹੋਏ ਹਨ | ਆਗੂਆਂ ਨੇ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੀਆਂ ਝੂਠੀਆਂ ਗੱਲਾਂ ਕਰਨ ਵਾਲਿਆਂ ਨੂੰ ਧਰਾਤਲ ਤੇ ਆ ਕੇ ਸਚਾਈ ਦੇਖਣੀ ਚਾਹੀਦੀ ਹੈ |

ਪਿਛਲੀ ਖ਼ਬਰ ਧੂਰੀ ਨਗਰ ਕੌਂਸਲ ਚੋਣਾਂ 'ਚ ਮਨੀਸ਼ ਸਿਸੋਦੀਆ ਦੀ ਨੀਤੀ ਇੰਨ ਬਿੰਨ ਲਾਗੂ ਹੋਈ- ਪ੍ਰੋ ਓਾਕਾਰ ਸਿੱਧੂ <br/> ਅਗਲੀ ਖ਼ਬਰ ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਨੇ ਰਵਾਇਤੀ ਪਾਰਟੀਆਂ ਨੂੰ ਸ਼ੀਸ਼ਾ ਵਿਖਾਇਆ- ਅਮਨ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।