18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਲੇਰਕੋਟਲਾ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ 'ਤੇ ਮੋਹਰ ਲਗਾਈ- ਵਿਧਾਇਕ ਡਾਕਟਰ ਰਹਿਮਾਨ <br/>

ਅਜੀਤ ਡੈਸਕ 31-05-2026
ਮਲੇਰਕੋਟਲਾ, 30 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਦੇ ਅੰਦਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਬਾਗ਼ੋ-ਬਾਗ਼ ਨਜ਼ਰ ਆ ਰਹੇ ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ, ਪਾਰਦਰਸ਼ੀ ਪ੍ਰਸ਼ਾਸਨ ਤੇ ਵਿਕਾਸਮੁਖੀ ਨੀਤੀਆਂ 'ਤੇ ਲੋਕਾਂ ਵੱਲੋਂ ਲਗਾਈ ਗਈ ਮੋਹਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਰਵਾਇਤੀ ਸਿਆਸਤ ਦੀ ਬਜਾਏ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸਹੂਲਤਾਂ ਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜ਼ੀਹ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਜਨ ਸਮਰਥਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਇੱਕ ਸਕਾਰਾਤਮਿਕ ਸੰਕੇਤ ਹੈ | ਵਿਧਾਇਕ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੇ ਸਮਰਪਿਤ ਵਰਕਰਾਂ, ਵਲੰਟੀਅਰਾਂ ਅਤੇ ਸਮਰਥਕਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਘਰ-ਘਰ ਪਹੁੰਚ ਕੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਸਮੇਤ ਸਮੁੱਚੇ ਪੰਜਾਬ ਵਿੱਚ ਚੋਣ ਪ੍ਰਕਿਰਿਆ ਸ਼ਾਂਤਮਈ, ਨਿਰਪੱਖ ਤੇ ਲੋਕਤੰਤਰੀ ਢੰਗ ਨਾਲ ਸੰਪੰਨ ਹੋਈ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਲੇਰਕੋਟਲਾ ਦੇ 33 ਵਾਰਡਾਂ ਚੋਂ ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਨਗਰ ਕੌਂਸਲ ਅਹਿਮਦਗੜ੍ਹ ਵਿੱਚ ਪਾਰਟੀ ਨੇ 7 ਸੀਟਾਂ ਤੇ ਨਗਰ ਪੰਚਾਇਤ ਅਮਰਗੜ੍ਹ ਵਿੱਚ 3 ਸੀਟਾਂ ਜਿੱਤੀਆਂ ਹਨ | ਇਸ ਮੌਕੇ ਪੀ.ਏ. ਸਰਪੰਚ ਗੁਰਮੁੱਖ ਸਿੰਘ ਖਾਨਪੁਰ ਬੀਬਾ ਫਰਿਆਲ ਰਹਿਮਾਨ, ਚੇਅਰਮੈਨ ਜਾਫ਼ਰ ਅਲੀ, ਮੂਨਿਸ ਰਹਿਮਾਨ, ਯਾਸਰ ਅਰਾਫਾਤ, ਯਾਸੀਨ ਨੇਸਤੀ, ਪ੍ਰਧਾਨ ਜਸਬੀਰ ਸਿੰਘ ਜੱਸੀ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਦੇ ਜੇਤੂ ਕੌਂਸਲਰ ਮੈਡਮ ਆਸ਼ਾ ਬਜਾਜ ਨੇ ਵਾਰਡ ਵਾਸੀਆਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਨਗਰ ਨਿਗਮਾਂ ਤੇ ਮਿਊਸਪਲ ਕਮੇਟੀ ਚੋਣਾਂ 'ਚ ਲੋਕਾਂ ਨੇ 'ਆਪ' ਨੂੰ ਦਿੱਤਾ ਵੱਡਾ ਫ਼ਤਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।