20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਵੇਂ ਗੈਸ ਕੁਨੈਕਸ਼ਨ ਜਾਰੀ ਕਰਨ ਲਈ ਕਾਰਪੋਰੇਸ਼ਨ ਨੂੰ ਪੱਤਰ ਲਿਖਿਆ <br/>

ਅਜੀਤ ਡੈਸਕ 31-05-2026
ਧੂਰੀ, 30 ਮਈ (ਸੁਖਵੰਤ ਸਿੰਘ ਭੁੱਲਰ, ਲਖਵੀਰ ਸਿੰਘ ਧਾਂਦਰਾ) - ਧੂਰੀ ਇਲਾਕੇ ਦੀਆਂ ਮੰਗਾਂ ਤੇ ਮੁਸ਼ਕਿਲਾਂ ਲਈ ਤਤਪਰ ਗੈਰ ਸਿਆਸੀ ਜਥੇਬੰਦੀ ਧੂਰੀ ਵਿਕਾਸ ਮੰਚ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਪੱਤਰ ਲਿਖਕੇ ਨਵੇਂ ਗੈਸ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ | ਸੰਸਥਾ ਦੇ ਉਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ, ਜਨਰਲ ਸਕੱਤਰ ਹੰਸ ਰਾਜ ਬਜਾਜ, ਮੀਡੀਆ ਸਕੱਤਰ ਮਨੋਹਰ ਸਿੰਘ ਸੱਗੂ ਅਤੇ ਮੈਂਬਰ ਰਾਕੇਸ਼ ਕੁਮਾਰ ਚੀਨੂ ਨੇ ਅੱਜ ਇੱਥੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਨਵੇਂ ਕੁਨੈਕਸ਼ਨ ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਕਈ ਲੋੜਵੰਦ ਲੋਕ ਗੈਸ ਕੁਨੈਕਸ਼ਨਾਂ ਤੋਂ ਵਾਂਝੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਰਸੋਈ ਦੀਆਂ ਲੋੜਾਂ ਪੂਰਾ ਕਰਨ ਲਈ ਕਥਿਤ ਤਰੀਕੇ ਨਾਲ ਗੈਸ ਸਿਲੰਡਰ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਵਾਧੂ ਆਰਥਿਕ ਬੋਝ ਵੀ ਝੱਲਣਾ ਪੈਂਦਾ ਹੈ | ਮੰਚ ਨੇ ਮੰਗ ਪੱਤਰ ਰਾਹੀਂ ਇੰਡੀਅਨ ਆਇਲ ਦੇ ਉੱਚ ਅਧਿਕਾਰੀਆਂ ਨੂੰ ਲਿਖੇ ਪੱਤਰ 'ਚ ਧੂਰੀ 'ਚ ਵਿਸ਼ੇਸ਼ ਕੈਂਪ ਲਗਵਾ ਕੇ ਨਵੇਂ ਗੈਸ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਮੰਗਾਂ ਪੂਰੀਆਂ ਨਾ ਹੋਣ 'ਤੇ ਬੇਰੁਜ਼ਗਾਰ ਅੱਜ ਉਲੀਕਣਗੇ ਸੰਘਰਸ਼ ਦੀ ਅਗਲੀ ਵਿਉਂਤਬੰਦੀ <br/> ਅਗਲੀ ਖ਼ਬਰ ਹੋਣਹਾਰ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।