09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁਟਕਾ ਸਾਹਿਬ ਦੇ ਅੰਗ ਫਾੜ ਕੇ ਖ਼ਾਲੀ ਪਲਾਟ 'ਚ ਖਿਲਾਰੇ

ਅਜੀਤ ਡੈਸਕ 31-05-2026

ਅਮਰਗੜ੍ਹ, 30 ਮਈ (ਪਵਿੱਤਰ ਸਿੰਘ)- ਅੱਜ ਸਵੇਰੇ ਅਮਰਗੜ੍ਹ 'ਚ ਪਵਿੱਤਰ ਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਪਤਾ ਚੱਲਦਿਆਂ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਕਮੇਟੀ ਮੈਂਬਰ, ਨਗਰ ਪੰਚਾਇਤ ਅਮਰਗੜ੍ਹ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਭਾਈ ਮਲਕੀਤ ਸਿੰਘ, ਅਧਿਆਪਕ ਆਗੂ ਕੁਲਵੰਤ ਸਿੰਘ, ਨੰਬਰਦਾਰ ਪਰਮਜੀਤ ਸਿੰਘ, ਭਾਈ ਜਸ਼ਨਪ੍ਰੀਤ ਸਿੰਘ, ਭਾਈ ਨੈਬ ਸਿੰਘ, ਨੰਬਰਦਾਰ ਸੁਰਿੰਦਰ ਸਿੰਘ ਅਤੇ ਹਰਨੇਕ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਗੁਰਜੀਤ ਸਿੰਘ ਨੇ ਫ਼ੋਨ ਕਰਕੇ ਸਾਨੂੰ ਦੱਸਿਆ ਕਿ ਡਾਕਟਰ ਅੰਬੇਡਕਰ ਭਵਨ ਦੇ ਨੇੜੇ ਖ਼ਾਲੀ ਪਲਾਟ 'ਚ ਕਿਸੇ ਵਿਅਕਤੀ ਵਲੋਂ ਦੋ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਖਿਲਾਰੇ ਪਏ ਹਨ, ਅਸੀਂ ਕਮੇਟੀ ਮੈਂਬਰਾਂ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਸਾਰੇ ਅੰਗ ਇਕੱਠੇ ਕਰਕੇ ਰੁਮਾਲਾ ਸਾਹਿਬ ਵਿੱਚ ਸਾਂਭ ਲਏ, ਜਿਸ ਨੂੰ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਜਮਾ ਕਰਵਾ ਦਿੱਤਾ ਗਿਆ ਹੈ | ਉੱਧਰ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ. ਪੀ. ਸੰਜੀਵ ਕਪੂਰ ਦੀ ਅਗਵਾਈ 'ਚ ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਅਮਰਗੜ੍ਹ ਨੇ ਤੁਰੰਤ ਹਰਕਤ 'ਚ ਆਉਂਦਿਆਂ ਇਲਾਕੇ ਦੇ ਕੈਮਰਿਆਂ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੀ ਸ਼ਨਾਖ਼ਤ ਕਰਕੇ ਉਸ ਨੂੰ ਸਖਤ ਸਜ਼ਾ ਦਿੱਤੀ ਜਾ ਸਕੇ | ਜਦੋਂ ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਨਾਲ ਫ਼ੋਨ ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ |

ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਸ਼ਡਿਊਲ ਜਾਰੀ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।