15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਸਕੂਲ ਜਖੇਪਲ ਦੀ ਵਿਦਿਆਰਥਣ ਦਾ ਸਨਮਾਨ <br/>

ਅਜੀਤ ਡੈਸਕ 03-06-2026
ਜਖੇਪਲ, 2 ਜੂਨ (ਮੇਜਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਖੇ ਰੱਖੇ ਸਮਾਗਮ ਵਿਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਰਮਨ ਕੌਰ ਨੂੰ ਸ਼ਾਮਿਲ ਹੋਣ ਦਾ ਮੌਕਾ ਮਿਲਿਆ, ਜ਼ਿਕਰਯੋਗ ਹੈ ਕਿ ਰਮਨ ਕੌਰ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਪੂਰੇ ਪੰਜਾਬ ਵਿਚੋਂ ਸੱਤਵਾਂ ਰੈਂਕ ਅਤੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਮੁੱਖ ਮੰਤਰੀ ਪੰਜਾਬ ਤੋਂ ਸਨਮਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਮੁਖੀ ਅਤੇ ਪੂਰੇ ਸਟਾਫ਼ ਵਲੋਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥਣ ਰਮਨ ਕੌਰ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਲੰਮੇ ਕੇਸ ਤੇ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸ਼ਿਵ ਸ਼ਕਤੀ ਮਹਿਲਾ ਸੰਕੀਰਤਨ ਮੰਡਲੀ ਵਲੋਂ ਕੌਂਸਲਰ ਵਿਸ਼ਾਲ ਸ਼ਰਮਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।